Interfaith Delegation: ਵੱਖ-ਵੱਖ ਧਰਮਾਂ ਦੇ ਵਫ਼ਦ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
Interfaith Delegation: ਅੱਜ ਸੋਮਵਾਰ ਨੂੰ ਵੱਖ-ਵੱਖ ਧਰਮਾਂ ਦੇ ਇੱਕ ਵਫ਼ਦ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ।
Interfaith Delegation meets pm modi:ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੀ ਅਗਵਾਈ ਹੇਠ 24 ਧਾਰਮਿਕ ਆਗੂਆਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਕਿਹਾ ਕਿ ਉਹ ਭਾਰਤ ਵਿੱਚ ਅੰਤਰ-ਧਰਮ ਏਕਤਾ ਦਾ ਸੰਦੇਸ਼ ਬਾਹਰੀ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹਨ।
ਸਿੱਖ, ਜੈਨ, ਈਸਾਈ ਅਤੇ ਪਾਰਸੀ ਭਾਈਚਾਰਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਫ਼ਦ ਵਿੱਚ ਆਲ ਇੰਡੀਆ ਇਮਾਮ ਸੰਗਠਨ ਦੇ ਮੁੱਖ ਇਮਾਮ ਇਮਾਮ ਉਮਰ ਅਹਿਮਦ ਇਲਿਆਸੀ ਅਤੇ ਮਹਾਬੋਧੀ ਇੰਟਰਨੈਸ਼ਨਲ ਮੈਡੀਟੇਸ਼ਨ ਸੈਂਟਰ ਦੇ ਸੰਸਥਾਪਕ ਪ੍ਰਧਾਨ ਭੀਖੂ ਸੰਘਸੇਨਾ ਸ਼ਾਮਲ ਸਨ।
ਪ੍ਰਧਾਨ ਮੰਤਰੀ ਨੇ ਮੁਲਾਕਾਤ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਹੋਇਆਂ ਐਕਸ 'ਤੇ ਇਕ ਪੋਸਟ ਵਿਚ ਕਿਹਾ, “ਅੱਜ ਸੰਸਦ ਵਿੱਚ ਧਾਰਮਿਕ ਨੇਤਾਵਾਂ ਦੇ ਇੱਕ ਵਫ਼ਦ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਮੈਂ ਸਾਡੇ ਰਾਸ਼ਟਰ ਦੇ ਵਿਕਾਸ ਮਾਰਗ 'ਤੇ ਚਲਣ ਵਾਲੇ ਉਨ੍ਹਾਂ ਦੇ ਪਿਆਰ ਭਰੇ ਸ਼ਬਦਾਂ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।”
ਭਾਰਤੀ ਸਰਵ ਧਰਮ ਸੰਸਦ ਦੇ ਗੋਸਵਾਮੀ ਸੁਸ਼ੀਲ ਵੀ ਇਸ ਵਫ਼ਦ ਦਾ ਹਿੱਸਾ ਸਨ, ਜਿਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਤੋਂ ਬਾਅਦ ਮੋਦੀ ਦੀ ਅਗਵਾਈ ਲਈ ਸ਼ਲਾਘਾ ਕੀਤੀ। ਇਲਿਆਸੀ ਨੇ ਕਿਹਾ, “ਅਸੀਂ ਇਹ ਸੰਦੇਸ਼ ਦੇਣਾ ਚਾਹੁੰਦੇ ਸੀ ਕਿ ਮਨੁੱਖਤਾ ਸਭ ਤੋਂ ਵੱਡਾ ਧਰਮ ਹੈ। ਅਸੀਂ ਭਾਰਤ ਵਿੱਚ ਰਹਿੰਦੇ ਹਾਂ ਅਤੇ ਅਸੀਂ ਭਾਰਤੀ ਹਾਂ। ਅਸੀਂ ਦੇਸ਼ ਨੂੰ ਮਜ਼ਬੂਤ ਬਣਾਉਣਾ ਹੈ। ਅਸੀਂ ਇਹ ਸੰਦੇਸ਼ ਵੀ ਦਿੱਤਾ ਹੈ ਕਿ ਅਸੀਂ ਸਾਰੇ ਇਕਜੁੱਟ ਹਾਂ।”
ਸੰਘਸੇਨਾ ਨੇ ਕਿਹਾ ਕਿ ਨਵੀਂ ਸੰਸਦ ਭਵਨ ਦਾ ਦੌਰਾ ਕਰਨਾ ਅਤੇ ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸੰਖੇਪ ਗੱਲਬਾਤ ਕਰਨਾ ਇਤਿਹਾਸਕ ਪਲ ਸੀ। ਸੰਘਸੇਨਾ ਨੇ ਕਿਹਾ, ''ਸਾਨੂੰ ਸਾਰਿਆਂ ਨੂੰ ਦੇਸ਼ ਦੀ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨਾ ਹੋਵੇਗਾ।
ਸਤਨਾਮ ਸਿੰਘ ਸੰਧੂ, ਜਿਨ੍ਹਾਂ ਨੂੰ ਹਾਲ ਹੀ ਵਿੱਚ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ ਅਤੇ ਮੀਟਿੰਗ ਦੇ ਆਯੋਜਨ ਵਿੱਚ ਭੂਮਿਕਾ ਨਿਭਾਈ ਹੈ, ਨੇ ਕਿਹਾ ਕਿ ਉਹ ਬਾਹਰੀ ਦੁਨੀਆ ਨੂੰ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਭਾਰਤ ਇੱਕ ਰਾਸ਼ਟਰ ਦੇ ਰੂਪ ਵਿੱਚ ਇੱਕਮੁੱਠ ਹੈ, ਨੇਸ਼ਨ ਫਰਸਟ” ਅਤੇ “ਸਬਕਾ ਸਾਥ, ਸਬਕਾ ਵਿਕਾਸ”ਦੇ ਉਦੇਸ਼ ਨਾਲ ਸਰਕਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: Action On SIMI: ਹੁਣ SIMI ਨਾਲ ਜੁੜੀਆਂ ਗਤੀਵਿਧੀਆਂ ‘ਤੇ ਐਕਸ਼ਨ ਲੈ ਸਕਦੀ ਸੂਬਾ ਅਤੇ UT ਸਰਕਾਰਾਂ, ਕੇਂਦਰ ਸਰਕਾਰ ਨੇ ਦਿੱਤੀ ਪਾਵਰ
Delighted to meet a delegation of religious leaders in Parliament today. I thank them for their kind words on the development trajectory of our nation. @Minoritiesfdn pic.twitter.com/l9a5vNdoZ2
— Narendra Modi (@narendramodi) February 5, 2024