ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਅੰਤ੍ਰਿਮ ਬਜਟ ਵਿੱਚ ਪੰਜ ਏਕੜ ਵਾਲੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਮਿਲੇਗੀ। ਭਾਵ ਕਿਸਾਨਾਂ ਨੂੰ 500 ਰੁਪਏ ਮਹੀਨਾ ਮਿਲੇਗਾ।
ਇਹ ਰਕਮ ਸਿੱਧਾ ਖਾਤਿਆਂ ਵਿੱਚ ਆਏਗੀ। ਇਸ ਨਾਲ 12 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ। ਇਹ ਸਕੀਮ 1 ਦਸੰਬਰ, 2018 ਤੋਂ ਲਾਗੂ ਹੋਏਗੀ। ਵਿੱਚ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ 75000 ਕਰੋੜ ਰੁਪਏ ਰੱਖੇ ਗਏ ਹਨ।
ਇਸ ਤੋਂ ਇਲਾਵਾ ਪਸ਼ ਪਾਲਣ ਲਈ ਕਿਸਾਨਾਂ ਨੂੰ ਕਰਜ਼ 'ਤੇ 2 ਫੀਸਦੀ ਵਿਆਜ਼ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਕ੍ਰੈਡਿਟ ਕਾਰਡ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ ਹੈ।