ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਾਡਾਊਨ ਕਾਰਨ 23 ਮਾਰਚ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਰੱਦ ਹਨ। ਹੁਣ ਇਸ ਵਿੱਚ ਸਿਵਲ ਐਵੀਏਸ਼ਨ ਦੇ ਡਾਇਰੈਕਟੋਰੇਟ ਜਨਰਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 15 ਜੁਲਾਈ ਤੱਕ ਬੰਦ ਰਹਿਣਗੀਆਂ।

ਉਧਰ, ਅਸਾਮ ਨੇ ਗੁਹਾਟੀ ਤੇ ਕਾਮਰੂਪ ਜ਼ਿਲ੍ਹਿਆਂ ਵਿੱਚ 14 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੈ। ਇਹ 28 ਜੂਨ ਦੀ ਅੱਧੀ ਰਾਤ ਤੋਂ ਲਾਗੂ ਹੋਵੇਗਾ। ਇਸ ਦੌਰਾਨ ਹਰਿਆਣਾ ਦੇ ਗੁੜਗਾਉਂ ਵਿੱਚ ਸ਼ਾਪਿੰਗ ਮਾਲ ਅਗਲੇ ਹਫਤੇ ਖੁੱਲ੍ਹਣਗੇ। ਇੱਥੇ ਪਿਛਲੇ ਤਿੰਨ ਮਹੀਨਿਆਂ ਤੋਂ ਸ਼ਾਪਿੰਗ ਮਾਲ ਤੇ ਸ਼ਾਪਿੰਗ ਸੈਂਟਰ ਬੰਦ ਸਨ। ਖ਼ਬਰਾਂ ਇਹ ਵੀ ਹਨ ਕਿ ਧਾਰਮਿਕ ਸਥਾਨ ਫਿਲਹਾਲ ਬੰਦ ਰਹਿਣਗੇ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ