ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ ਅੰਤਰ ਰਾਸ਼ਟਰੀ ਉਡਾਣਾਂ 'ਤੇ ਲਾਈ ਪਾਬੰਦੀ 31 ਜੁਲਾਈ ਤਕ ਵਧਾ ਦਿੱਤੀ ਹੈ। ਏਵੀਏਸ਼ਨ ਰੈਗੂਲੇਟਰ DGCA ਨੇ ਕਿਹਾ ਕਿ ਪੈਂਸੇਂਜਰ ਇੰਟਰਨੈਸ਼ਨਲ ਫਲਾਇਟਸ 31 ਜੁਲਾਈ ਤਕ ਕੈਂਸਲ ਕਰ ਦਿੱਤੀਆਂ ਗਈਆਂ ਹਨ।


ਹਾਲਾਂਕਿ ਕੁਝ ਸਲੈਕਟਡ ਰੂਟਾਂ 'ਤੇ ਇਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ 26 ਜੂਨ ਨੂੰ DGCA ਨੇ ਸਰਕੂਲਰ ਜਾਰੀ ਕਰਕੇ ਕਿਹਾ ਸੀ ਕਿ 15 ਜੁਲਾਈ ਤਕ ਅੰਤਰ ਰਾਸ਼ਟਰੀ ਉਡਾਣਾਂ ਬੰਦ ਰਹਿਣਗੀਆਂ। ਕੋਰੋਨਾ ਵਾਇਰਸ ਦੇ ਚੱਲਦਿਆਂ 23 ਮਾਰਚ ਨੂੰ ਅੰਤਰ ਰਾਸ਼ਟਰੀ ਉਡਾਣਾਂ 'ਤੇ 25 ਮਾਰਚ ਨੂੰ ਘਰੇਲੂ ਉਡਾਣਾਂ ਬੰਦ ਕੀਤੀਆਂ ਗਈਆਂ ਸਨ।


ਦੋ ਮਹੀਨੇ ਬਾਅਦ 25 ਮਈ ਨੂੰ ਡਮੈਸਟਿਕ ਫਲਾਈਟ ਦੀ ਸੇਵਾ ਸ਼ੁਰੂ ਕੀਤੀ ਗਈ। ਫਿਲਹਾਲ ਵੰਦੇ ਮਾਤਰਮ ਮਿਸ਼ਨ ਤਹਿਤ ਏਅਰ ਇੰਡੀਆ ਫਲਾਈਟਸ ਦੀ ਮਦਦ ਨਾਲ ਵਿਦੇਸ਼ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।


ਇਹ ਵੀ ਪੜ੍ਹੋ: 


ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ, ਕੌਣ ਕਰ ਸਕਦਾ ਹੈ ਪਲਾਜ਼ਾ ਦਾਨ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ