International Passenger Commercial flights to Resume After two year gap India Civil Aviation Ministry
International Flights Resumed: ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ 27 ਮਾਰਚ, 2022 ਤੋਂ ਇੱਕ ਵਾਰ ਫਿਰ ਤੋਂ ਨਿਯਮਿਤ ਤੌਰ 'ਤੇ ਵਪਾਰਕ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਦੱਸ ਦਈਏ ਕਿ ਇਸ ਤਹਿਤ ਉਡਾਣਾਂ ਦੇਸ਼ ਤੋਂ ਬਾਹਰ ਜਾ ਸਕਣਗੀਆਂ ਅਤੇ ਬਾਹਰ ਦੀਆਂ ਉਡਾਣਾਂ ਵੀ ਦੇਸ਼ ਵਿਚ ਆ ਸਕਣਗੀਆਂ। ਕੋਰੋਨਾ ਕਾਰਨ ਲਗਪਗ ਦੋ ਸਾਲ ਪਹਿਲਾਂ, ਕੇਂਦਰ ਨੇ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ, ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ ਉਡਾਣਾਂ ਨੂੰ ਮੁੜ ਬਹਾਲ ਕੀਤਾ ਜਾ ਰਿਹਾ ਹੈ।
ਹਾਲਾਂਕਿ, ਕੇਂਦਰ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ਦੌਰਾਨ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕੀਤਾ, "ਸਟੇਕਹੋਲਡਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਅਤੇ ਕੋਰੋਨਾ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਅਸੀਂ 27 ਮਾਰਚ ਤੋਂ ਅੰਤਰਰਾਸ਼ਟਰੀ ਯਾਤਰਾ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਬਾਅਦ ਹਵਾਈ ਬੁਲਬੁਲੇ ਦੀ ਪ੍ਰਣਾਲੀ ਵੀ ਖ਼ਤਮ ਹੋ ਜਾਵੇਗੀ। ਮੈਨੂੰ ਉਮੀਦ ਹੈ ਕਿ ਇਹ ਕਦਮ ਇਸ ਸੈਕਟਰ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਵੇਗਾ।"
ਦੱਸ ਦੇਈਏ ਕਿ 23 ਮਾਰਚ 2022 ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਨਿਰਧਾਰਤ ਵਪਾਰਕ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ 28 ਫਰਵਰੀ ਨੂੰ ਡੀਜੀਸੀਏ ਨੇ ਅਗਲੇ ਹੁਕਮਾਂ ਤੱਕ ਵਪਾਰਕ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ।