ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਬਾਰਡਰ 'ਤੇ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।ਹਜ਼ਾਰਾਂ ਕਿਸਾਨ ਇਨ੍ਹਾਂ ਬਰਡਰਾਂ ਤੇ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨਾਂ ਨੇ ਇੰਟਰਨੈਟ ਕੁਨੈਕਸ਼ਨ ਬੰਦ ਹੋਣ ਦੇ ਆਦੇਸ਼ਾਂ ਦੇ ਵਿਰੁੱਧ ਦੇਸ਼ ਵਿਆਪੀ ਚੱਕਾ ਜਾਮ ਕੀਤਾ। ਜੋ ਤਿੰਨ ਘੰਟੇ ਚੱਲਿਆ।ਪਰ ਇਸ ਦੌਰਾਨ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫੇਰ ਇੰਟਰਨੈਟ ਮੁਅੱਤਲੀ ਦਾ ਆਦੇਸ਼ ਦੇ ਦਿੱਤਾ ਹੈ, ਜੋ ਅੱਜ ਦਿਨ ਦੇ ਅੰਤ ਤੱਕ ਜਾਰੀ ਰਹੇਗਾ।

5 ਫਰਵਰੀ ਨੂੰ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ “ਜਨਤਕ ਸੁਰੱਖਿਆ ਬਣਾਈ ਰੱਖਣ ਅਤੇ ਜਨਤਕ ਐਮਰਜੈਂਸੀ ਨੂੰ ਰੋਕਣ” ਦੇ ਹਿੱਤ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿੰਘੂ, ਗਾਜ਼ੀਪੁਰ, ਟਿੱਕਰੀ ਸਰਹੱਦਾਂ ਦੇ ਆਸ ਪਾਸ ਦੇ ਖੇਤਰ ਇਸ ਮੁਅੱਤਲੀ ਦੇ ਆਦੇਸ਼ ਦੇ ਦਾਇਰੇ ਵਿੱਚ ਆਉਂਦੇ ਹਨ।



ਗ੍ਰਹਿ ਮੰਤਰਾਲੇ ਨੇ ਪਹਿਲਾਂ ਇਹ ਰੋਕ 26 ਜਨਵਰੀ ਨੂੰ ਦਿੱਲੀ ਹਿੰਸਾ ਮਗਰੋਂ ਲਾਈ ਸੀ।