ਕਿਸਾਨਾਂ ਦੇ ਅੰਦੋਲਨ ਕਾਰਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਸ੍ਰੀਗੰਗਾਨਗਰ, ਹਨੂੰਮਾਨਗੜ੍ਹ ਅਤੇ ਅਨੂਪਗੜ੍ਹ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇੰਟਰਨੈੱਟ ਸੇਵਾਵਾਂ 13 ਫਰਵਰੀ ਦੀ ਅੱਧੀ ਰਾਤ ਤੱਕ ਬੰਦ ਰਹਿਣਗੀਆਂ ਅਤੇ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ, ਇੰਟਰਨੈਟ ਸੇਵਾ 12.02.2024 ਨੂੰ ਸਵੇਰੇ 12:00 ਵਜੇ ਤੋਂ 13.02.2024 ਨੂੰ ਸਵੇਰੇ 12:00 ਵਜੇ ਤੱਕ ਅਸਥਾਈ ਤੌਰ 'ਤੇ ਮੁਅੱਤਲ ਰਹੇਗੀ।


ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਚੇਤਾਵਨੀ ਦੇ ਮੱਦੇਨਜ਼ਰ ਸਰਹੱਦ ਦੇ ਕਈ ਇਲਾਕਿਆਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਹੈ। ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਾਂ ਦੇ ਨਾਲ-ਨਾਲ ਨਾਕੇ ਵੀ ਲਾਏ ਗਏ ਹਨ। ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ ਦੇ ਸ਼ਾਹਜਹਾਂਪੁਰ ਬਾਰਡਰ 'ਤੇ ਭਾਰੀ ਵਾਹਨਾਂ ਨੂੰ ਦਿੱਲੀ ਨਾ ਜਾਣ ਲਈ ਕਿਹਾ ਜਾ ਰਿਹਾ ਹੈ। ਇੱਥੇ ਤਾਇਨਾਤ ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਲੋੜ ਪੈਣ ’ਤੇ ਹੀ ਦਿੱਲੀ ਜਾਣ ਦੀ ਅਪੀਲ ਕੀਤੀ ਹੈ।


ਜ਼ਿਕ ਕਰ ਦਈਏ ਕਿ ਰਾਜਸਥਾਨ ਵਿੱਚ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਰਾਜਸਥਾਨ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਹਿੰਮਤ ਸਿੰਘ ਨੇ ਦੱਸਿਆ ਕਿ ਅੱਜ ਦੋ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਵਿੱਚ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਦੋਲਨ ਕਾਰਨ ਹਰਿਆਣਾ-ਪੰਜਾਬ ਸਰਹੱਦ ਨੇੜੇ ਸ੍ਰੀਗੰਗਾਨਗਰ, ਅਨੂਪਗੜ੍ਹ ਅਤੇ ਹਨੂੰਮਾਨਗੜ੍ਹ ਵਿੱਚ ਇੰਟਰਨੈੱਟ ਬੰਦ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ