ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਪੜਤਾਲ ਦਾ ਕੰਮ ਜਾਰੀ: ਖੱਟਰ
ਹਰਿਆਣਾ ਨਿਵਾਸ ਵਿਖੇ ਐਤਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹੋਏ।
ਚੰਡੀਗੜ੍ਹ: ਹਰਿਆਣਾ ਨਿਵਾਸ ਵਿਖੇ ਐਤਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਜਿਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹੋਏ। ਮੁੱਖ ਮੰਤਰੀ ਦੀ ਡਿਪਟੀ ਕਮਿਸ਼ਨਰਾਂ ਨਾਲ ਇਹ 15ਵੀਂ ਮੀਟਿੰਗ ਸੀ। ਮੀਟਿੰਗ ਵਿੱਚ ਮੰਤਰੀ ਓਮ ਪ੍ਰਕਾਸ਼ ਯਾਦਵ, ਮੰਤਰੀ ਕਮਲੇਸ਼ ਢਾਂਡਾ, ਮੁੱਖ ਸਕੱਤਰ ਸੰਜੀਵ ਕੌਸ਼ਲ ਮੌਜੂਦ ਸੀ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਹੈ, ਇਹ ਚੰਗੀ ਗੱਲ ਹੈ। ਮੁਆਵਜ਼ੇ ਨੂੰ ਲੈ ਕੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ। ਮ੍ਰਿਤਕਾਂ ਦੇ ਨਾਵਾਂ ਦੀ ਪੜਤਾਲ ਦਾ ਕੰਮ ਕੀਤਾ ਜਾ ਰਿਹਾ ਹੈ। ਡੀਸੀ ਅਤੇ ਐਸਪੀ ਕੇਸਾਂ ਸਬੰਧੀ ਰਿਪੋਰਟ ਤਿਆਰ ਕਰਨਗੇ। ਇਸ ਤੋਂ ਬਾਅਦ ਅਦਾਲਤ ਵਿੱਚ ਕੇਸ ਵਾਪਸ ਲੈਣ ਦੀ ਵਿਧੀ ਅਪਣਾਈ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਚ.ਟੀ.ਈ.ਟੀ ਪ੍ਰੀਖਿਆ ਦੀ ਪ੍ਰਣਾਲੀ ਦੀ ਜਾਂਚ ਕੀਤੀ ਗਈ। ਕੁਝ ਉਮੀਦਵਾਰਾਂ ਦੀ ਸ਼ਿਕਾਇਤ ਸੀ ਕਿ ਇੱਕੋ ਦਿਨ ਦੋ ਪ੍ਰੀਖਿਆਵਾਂ ਹਨ। ਜਿਨ੍ਹਾਂ ਵਿਦਿਆਰਥੀਆਂ ਦੇ ਦੋ ਇਮਤਿਹਾਨ ਹਨ, ਉਨ੍ਹਾਂ ਦੀ ਪ੍ਰੀਖਿਆ ਇੱਕੋ ਕੇਂਦਰ 'ਤੇ ਹੋਵੇਗੀ, ਜਦਕਿ ਇੱਕ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੇ ਵੱਖਰੇ ਕੇਂਦਰ ਹੋਣਗੇ। ਇਸ ਦਾ ਪ੍ਰਬੰਧ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਵੱਲੋਂ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਵਿਸਥਾਰ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਮੇਰਾ ਪਹਿਲਾਂ ਜੋ ਜਵਾਬ ਸੀ, ਹੁਣ ਉਹੀ ਜਵਾਬ ਹੈ।
ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 17 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਡਵੀਜ਼ਨਲ ਕਮਿਸ਼ਨਰਾਂ ਦੀ ਮੀਟਿੰਗ ਬੁਲਾਈ ਗਈ ਅਤੇ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਅਜਿਹੇ 'ਚ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਹ ਬੈਠਕ ਅਹਿਮ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :