ਪੜਚੋਲ ਕਰੋ
Advertisement
ਸਾਬਕਾ ਵਿੱਤ ਮੰਤਰੀ ਚਿਦੰਬਰਮ ਨੂੰ ਨਹੀਂ ਰਾਹਤ, ਨਿਆਇਕ ਹਿਰਾਸਤ 17 ਅਕਤੂਬਰ ਤਕ ਵਧੀ
ਦਿੱਲੀ ਦੀ ਅਦਾਲਤ ਨੇ ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ ਹੈ। ਸੀਬੀਆਈ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਧਾਉਣ ਦੀ ਅਪੀਲ ਕੀਤੀ ਸੀ।
ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ ਹੈ। ਸੀਬੀਆਈ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਧਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਜੱਜ ਅਜੈ ਕੁਮਾਰ ਨੇ ਉਨ੍ਹਾਂ ਦੀ ਜੁਡੀਸ਼ੀਅਲ ਕਸਟਡੀ 17 ਅਕਤੂਬਰ ਤਕ ਕਰ ਦਿੱਤੀ।
ਪੀ. ਚਿਦੰਬਰਮ ਨੂੰ ਅੱਜ ਦਿੱਲੀ ਦੀ ਰਾਉਜ਼ ਅਵੈਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਦਿੱਲੀ ਦੀ ਅਦਾਲਤ ‘ਚ ਅੱਜ 74 ਸਾਲਾ ਚਿਦੰਬਰਮ ਨੇ ਸਿਹਤ ਸਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ‘ਚ ਘਰ ਦਾ ਖਾਣਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।
ਫਿਲਹਾਲ ਚਿਦੰਬਰਮ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੈ। ਇਸ ਤੋਂ ਪਹਿਲਾਂ ਚਿਦੰਬਰਮ ਦਿੱਲੀ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇ ਚੁੱਕੇ ਹਨ। ਇਸ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਕੱਲ੍ਹ ਹੋ ਸਕਦੀ ਹੈ।INX media matter: Judicial custody of P. Chidambaram extended till October 17 in CBI case by a Delhi court. pic.twitter.com/05NXwvz6Sn
— ANI (@ANI) October 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement