ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ ਹੈ। ਸੀਬੀਆਈ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ ਵਧਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਜੱਜ ਅਜੈ ਕੁਮਾਰ ਨੇ ਉਨ੍ਹਾਂ ਦੀ ਜੁਡੀਸ਼ੀਅਲ ਕਸਟਡੀ 17 ਅਕਤੂਬਰ ਤਕ ਕਰ ਦਿੱਤੀ।


ਪੀ. ਚਿਦੰਬਰਮ ਨੂੰ ਅੱਜ ਦਿੱਲੀ ਦੀ ਰਾਉਜ਼ ਅਵੈਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਦਿੱਲੀ ਦੀ ਅਦਾਲਤ ‘ਚ ਅੱਜ 74 ਸਾਲਾ ਚਿਦੰਬਰਮ ਨੇ ਸਿਹਤ ਸਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ‘ਚ ਘਰ ਦਾ ਖਾਣਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।


ਫਿਲਹਾਲ ਚਿਦੰਬਰਮ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੈ। ਇਸ ਤੋਂ ਪਹਿਲਾਂ ਚਿਦੰਬਰਮ ਦਿੱਲੀ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦੇ ਚੁੱਕੇ ਹਨ। ਇਸ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਕੱਲ੍ਹ ਹੋ ਸਕਦੀ ਹੈ।