ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਦੇਸ਼ ਦਾ ਕਿਸਾਨ ਸੜਕਾਂ 'ਤੇ ਹੈ। ਉਹ ਸੰਸਦ ਵੱਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਿਹਾ ਹੈ। ਵਿਰੋਧੀ ਧਿਰਾਂ ਵੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਜਦੋਂਕਿ ਸਰਕਾਰ ਅਜੇ ਵੀ ਆਪਣੀ ਗੱਲ ਮਨਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਅੰਦੋਲਨ ਕਰਕੇ ਇਸ ਵਾਰ ਕੇਂਦਰ ਸਰਕਾਰ ਨੇ ਸਰਦ ਰੁੱਤ ਸੈਸ਼ਨ ਨਾ ਬਲਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਕਦਮ ਨੇ ਵਿਰੋਧੀ ਧਿਰ ਨੂੰ ਘੇਰਾਬੰਦੀ ਦਾ ਇੱਕ ਹੋਰ ਮੌਕਾ ਦਿੱਤਾ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਨੂੰ ਭੱਜਣਾ ਨਹੀਂ ਚਾਹੀਦਾ।
ਸਵਾਲ ਉੱਠ ਰਹੇ ਹਨ ਕਿ ਸਰਕਾਰ ਦਿੱਲੀ ਦੀਆਂ ਹੱਦਾਂ 'ਤੇ ਪੰਜਾਬ, ਹਰਿਆਣਾ, ਯੂਪੀ ਸਮੇਤ ਹੋਰ ਸੂਬਿਆਂ ਦੇ ਕਿਸਾਨਾਂ ਤੋਂ ਡਰ ਰਹੀ ਹੈ ਤੇ ਇਸ ਲਈ ਸੈਸ਼ਨ ਨਹੀਂ ਹੋ ਰਿਹਾ? ਇਸ ਸਵਾਲ 'ਤੇ ਸਰਕਾਰ ਕਹਿਣਾ ਹੈ ਕਿ ਇਹ ਫੈਸਲਾ ਕੋਰੋਨਾ ਕਾਰਨ ਲਿਆ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ, “ਕੋਰੋਨਾ ਮਹਾਮਾਰੀ ਪੱਖੋਂ ਸਰਦੀਆਂ ਦੇ ਮਹੀਨੇ ਬਹੁਤ ਅਹਿਮ ਹਨ। ਹਾਲ ਹੀ ਵਿੱਚ ਦਿੱਲੀ ਵਿੱਚ ਕੋਰੋਨਾ ਮਾਮਲੇ ਵਿੱਚ ਵਾਧਾ ਹੋਇਆ ਹੈ। ਇਸ ਵੇਲੇ ਅਸੀਂ ਦਸੰਬਰ ਦੇ ਮੱਧ ਵਿੱਚ ਹਾਂ ਤੇ ਜਲਦੀ ਹੀ ਕੋਰੋਨਾ ਵੈਕਸੀਨ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ।"
ਦੂਜੇ ਪਾਸੇ ਸਰਦ ਰੁੱਤ ਇਜਲਾਸ ਰੱਦ ਕਰਨ 'ਤੇ ਹੁਣ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਹੈ ਤੇ ਕੁਝ ਤੱਥਾਂ ਦੀ ਯਾਦ ਦਿਵਾਉਂਦੀਆਂ ਕਾਂਗਰਸ ਨੇ ਕਿਹਾ ਹੈ ਕਿ ਜਦੋਂ ਕੋਰੋਨਾ ਕਾਲ ਦੌਰਾਨ ਬਾਕੀ ਕੰਮ ਹੋ ਰਹੇ ਹਨ ਤਾਂ ਸੈਸ਼ਨ ਕਿਉਂ ਨਹੀਂ ਸੱਦਿਆ ਜਾ ਸਕਦਾ। ਕਾਂਗਰਸ ਦੇ ਰਾਸ਼ਟਰੀ ਮੀਡੀਆ ਇੰਚਾਰਜ ਰਣਦੀਪ ਸਿੰਘ ਸੁਰਜੇਵਾਲਾ ਨੇ ਇਸ ਮੁੱਦੇ 'ਤੇ ਟਵੀਟ ਕੀਤਾ,' 'ਮੋਦੀ ਜੀ, NEET/JEE ਤੇ IAS ਪ੍ਰੀਖਿਆਵਾਂ ਕੋਰੋਨਾ ਦੌਰਾਨ ਸੰਭਵ ਹਨ। ਸਕੂਲਾਂ ਵਿੱਚ ਕਲਾਸਾਂ, ਯੂਨੀਵਰਸਿਟੀ ਵਿੱਚ ਪ੍ਰੀਖਿਆਵਾਂ ਸੰਭਵ ਹਨ। ਬਿਹਾਰ ਤੇ ਬੰਗਾਲ ਵਿਚ ਚੋਣ ਰੈਲੀਆਂ ਸੰਭਵ ਹਨ ਤਾਂ ਫਿਰ ਸੰਸਦ ਦਾ ਸਰਦ ਰੁੱਤ ਸੈਸ਼ਨ ਕਿਉਂ ਨਹੀਂ? ਜਦੋਂ ਸੰਸਦ ਵਿੱਚ ਜਨਤਕ ਮੁੱਦੇ ਨਹੀਂ ਉੱਠਦੇ, ਫਿਰ ਲੋਕਤੰਤਰ ਦਾ ਕੀ ਅਰਥ ਹੋਵੇਗਾ? ''
ਦੱਸ ਦਈਏ ਕਿ ਅਗਲੇ ਸਾਲ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਦਿੱਲੀ ਤੋਂ ਬੰਗਾਲ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਕਰਕੇ ਵੀ ਸਰਕਾਰ ਨੇ ਸੰਸਦ ਦਾ ਇਜਲਾਸ ਟਾਲਿਆ ਹੈ।
ਉਧਰ ਪੰਜਾਬ 'ਚ ਭਾਜਪਾ ਦੀ ਪੁਰਾਣੀ ਭਾਈਵਾਲ ਰਹੀ ਅਕਾਲੀ ਦਲ ਨੇ ਸਰਕਾਰ ਦੇ ਇਸ ਫੈਸਲੇ ਨੂੰ ਸਿੱਧੇ ਤੌਰ ‘ਤੇ ਕਿਸਾਨੀ ਅੰਦੋਲਨ ਨਾਲ ਜੋੜਿਆ ਹੈ। ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਐਨਡੀਏ ਸਰਕਾਰ ਵੱਲੋਂ ਸਰਦ ਰੁੱਤ ਸੈਸ਼ਨ ਰੱਦ ਕਰਨ ਦਾ ਫੈਸਲਾ ਹੈਰਾਨ ਕਰਨ ਵਾਲਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ, ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਆਗੂ ਗੱਲਬਾਤ ਕਰ ਰਹੇ ਹਨ, ਚੌਪਲ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਨਵੇਂ ਖੇਤੀਬਾੜੀ ਕਾਨੂੰਨ ਅਸਲ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾ ਰਹੇ ਹਨ। ਪਾਰਟੀ ਦੇ ਵੱਡੇ ਲੀਡਰਾਂ ਤੋਂ ਲੈ ਕੇ ਮੁੱਖ ਮੰਤਰੀਆਂ ਤੱਕ ਸਭ ਲੋਕਾਂ 'ਚ ਜਾ ਕੇ ਖੇਤੀਬਾੜੀ ਕਾਨੂੰਨਾਂ ਦੇ ਲਾਭ ਕਿਸਾਨਾਂ ਵਿਚ ਗਿਣੇ ਜਾ ਰਹੇ ਹਨ।
ਇਹ ਮੰਨਿਆ ਜਾਂਦਾ ਹੈ ਕਿ ਅਜਿਹੀ ਸਥਿਤੀ ਵਿਚ, ਜੇ ਸਰਦ ਰੁੱਤ ਦਾ ਸੈਸ਼ਨ ਬੁਲਾਇਆ ਜਾਂਦਾ ਹੈ, ਤਾਂ ਵਿਰੋਧੀ ਧਿਰ ਚਰਚਾ ਦਾ ਕੇਂਦਰ ਬਣ ਚੁੱਕੇ ਕਿਸਾਨ ਅੰਦੋਲਨ ਦੇ ਬਹਾਨੇ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਇਹੀ ਕਾਰਨ ਹੈ ਕਿ ਵਿਰੋਧੀ ਧਿਰ ਸਰਕਾਰ ਦੇ ਫ਼ੈਸਲੇ ਨੂੰ ਜ਼ਿੰਮੇਵਾਰੀ ਨਾਲ ਭੱਜਣ ਤੇ ਸੈਸ਼ਨ ਨੂੰ ਲੋਕਤੰਤਰੀ ਨਹੀਂ ਕਹਿ ਰਹੀ। ਹਾਲਾਂਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਵਿਰੋਧੀ ਧਿਰ ਕਿਸਾਨਾਂ ਨੂੰ ਡਰਾ ਰਹੀ ਹੈ ਤੇ ਉਨ੍ਹਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਧੁੰਦ ਕਰਕੇ ਵਾਪਰਿਆ ਭਿਆਨਕ ਹਾਦਸਾ, ਰੋਡਵੇਜ਼ ਬੱਸ ਤੇ ਟੈਂਕਰ ਦੀ ਟੱਕਰ 'ਚ 7 ਦੀ ਮੌਤ, 25 ਜ਼ਖ਼ਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਆਖਰ ਕਿਸਾਨ ਅੰਦੋਲਨ ਤੋਂ ਡਰ ਗਈ ਮੋਦੀ ਸਰਕਾਰ? ਉੱਠਣ ਲੱਗੇ ਵੱਡੇ ਸਵਾਲ
ਮਨਵੀਰ ਕੌਰ ਰੰਧਾਵਾ
Updated at:
16 Dec 2020 12:28 PM (IST)
ਅਗਲੇ ਸਾਲ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਦਿੱਲੀ ਤੋਂ ਬੰਗਾਲ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਕਰਕੇ ਵੀ ਸਰਕਾਰ ਨੇ ਸੰਸਦ ਦਾ ਇਜਲਾਸ ਟਾਲਿਆ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -