Israel Hamas War: ਇਜ਼ਰਾਈਲ 'ਤੇ ਫਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਦੇ ਹਮਲੇ ਤੋਂ ਬਾਅਦ ਬੁੱਧਵਾਰ (11 ਅਕਤੂਬਰ) ਨੂੰ ਪੰਜਵੇਂ ਦਿਨ ਵੀ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਨੇ ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀਆਂ ਦੀ ਦੇਸ਼ ਵਾਪਸੀ ਲਈ ਆਪਰੇਸ਼ਨ ਅਜੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।


ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, ''ਇਸਰਾਈਲ ਤੋਂ ਭਾਰਤ ਆਉਣ ਦੇ ਚਾਹਵਾਨ ਲੋਕਾਂ ਲਈ ਅਪ੍ਰੇਸ਼ਨ ਅਜੇ ਸ਼ੁਰੂ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਚਾਰਟਰ ਉਡਾਣਾਂ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ। ਅਸੀਂ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।


ਇਹ ਵੀ ਪੜ੍ਹੋ: Israel-Hamas war: ਹਮਾਸ ਨਾਲ ਜੰਗ ਦੇ ਦੌਰਾਨ ਇਜ਼ਰਾਈਲ ਨੇ ਬਣਾਈ ਐਮਰਜੈਂਸੀ ਸਰਕਾਰ