ਪੜਚੋਲ ਕਰੋ
Advertisement
ਮੁੱਖ ਮੰਤਰੀ ਦੇ ਨਿੱਜੀ ਸਕੱਤਰ ਤੇ ਰਿਸ਼ਤੇਦਾਰਾਂ ਘਰੋਂ ਮਿਲੀ 9 ਕਰੋੜ ਦੀ ਹਵਾਲਾ ਰਕਮ
ਇਸ ਛਾਪੇਮਾਰੀ ਵਿੱਚ ਹੁਣ ਤਕ 9 ਕਰੋੜ ਰੁਪਏ ਬਰਾਮਦ ਕੀਤੇ ਗਏ ਗਨ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ 3 ਵਜੇ ਤੋਂ ਰਾਜਧਾਨੀ ਦਿੱਲੀ ਤੇ ਮੱਧ ਪ੍ਰਦੇਸ਼ ਵਿੱਚ ਇੰਦੌਰ ਸਮੇਤ 6 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇੰਦੌਰ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਨਿੱਜੀ ਸਕੱਤਰ ਪ੍ਰਵੀਨ ਕੱਕੜ ਸਮੇਤ ਦੋ ਹੋਰ ਕਰੀਬੀ ਰੇਸ਼ਤਾਦਾਰਾਂ 'ਤੇ ਇਨਕਮ ਟੈਕਸ ਵਿਭਾਗ ਦੀ ਰੇਡ ਚੱਲ ਰਹੀ ਹੈ। ਇਸ ਛਾਪੇਮਾਰੀ ਵਿੱਚ ਹੁਣ ਤਕ 9 ਕਰੋੜ ਰੁਪਏ ਬਰਾਮਦ ਕੀਤੇ ਗਏ ਗਨ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ 3 ਵਜੇ ਤੋਂ ਰਾਜਧਾਨੀ ਦਿੱਲੀ ਤੇ ਮੱਧ ਪ੍ਰਦੇਸ਼ ਵਿੱਚ ਇੰਦੌਰ ਸਮੇਤ 6 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਖ਼ਬਰਾਂ ਮੁਤਾਬਕ ਇਨਕਮ ਟੈਕਸ ਵਿਭਾਗ ਨੇ ਕਮਲਨਾਥ ਦੇ ਨਿੱਜੀ ਸਕੱਤਰ ਪ੍ਰਵਾਨ ਕੱਕੜ ਦੇ ਵਿਜੈ ਨਗਰ ਸਥਿਤ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਕਮਲਨਾਥ ਦੇ ਕਰੀਬੀ ਰਾਜੇਂਦਰ ਕੁਮਾਰ ਮਿਗਲਾਨੀ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 15 ਤੋਂ ਵੱਧ ਅਧਿਕਾਰੀ ਛਾਪਾ ਮਾਰ ਰਹੇ ਹਨ। ਛਾਪੇਮਾਰੀ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਹੈ।
ਦਰਅਸਲ ਇਨਕਮ ਟੈਕਸ ਵਿਭਾਗ ਨੂੰ ਦਿੱਲੀ ਤੋਂ ਜਾਣਕਾਰੀ ਮਿਲੀ ਸੀ ਕਿ ਲੋਕ ਸਭਾ ਚੋਣਾਂ ਵਿੱਚ ਕੁਲੈਕਸ਼ਨ ਦੀ ਖੇਡ ਖੇਡੀ ਜਾ ਰਹੀ ਹੈ ਤੇ ਹਵਾਲਾ ਰਕਮ ਇੱਧਰੋਂ-ਉੱਧਰ ਕੀਤੀ ਜਾ ਰਹੀ ਹੈ। ਇਸੇ ਸੂਚਨਾ ਦੇ ਆਧਾਰ 'ਤੇ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵਿਭਾਗ ਦਾ ਕਹਿਣਾ ਹੈ ਕਿ ਛਾਪੇਮਾਰੀ ਦੌਰਾਨ ਮਿਲੇ 9 ਕਰੋੜ ਤੋਂ ਵੀ ਵੱਧ ਰਕਮ ਮਿਲ ਸਕਦੀ ਹੈ।Indore: Income-Tax officials from Delhi are conducting a raid at the Vijaynagar residence of OSD to Madhya Pradesh CM, Praveen Kakkar, since 3 am today. #MadhyaPradesh pic.twitter.com/vm7HC15HzU
— ANI (@ANI) April 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਪੰਜਾਬ
ਦੇਸ਼
Advertisement