ਪੜਚੋਲ ਕਰੋ

ਨਕਲੀ ਬਰਾਂਡ ਪਾ ਕੇ ਅਮਰੀਕਾ ਜਾਣਾ ਹੋਇਆ ਔਖਾ, Airport 'ਤੇ ਹੀ ਜ਼ਬਤ ਹੋ ਜਾਣਗੇ ਕੱਪੜੇ ਤੇ ਬੂਟ

US Custom & Protection : ਜੇਕਰ ਤੁਸੀਂ ਕਿਸੇ ਵੀ ਬ੍ਰਾਂਡ ਦੇ ਡੁਪਲੀਕੇਟ ਕੱਪੜੇ ਜਾਂ ਜੁੱਤੇ ਪਾ ਕੇ ਅਮਰੀਕਾ ਦੇ ਏਅਰਪੋਰਟ 'ਤੇ ਪਹੁੰਚਦੇ ਹੋ, ਤਾਂ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

US ਕਸਟਮਜ਼ ਐਂਡ ਪ੍ਰੋਟੈਕਸ਼ਨ (ਸੀਬੀਪੀ) ਨਿਯਮਾਂ ਦੇ ਤਹਿਤ ਪੁਮਾ, ਐਡੀਡਾਸ ਜਾਂ ਨਾਈਕੀ ਵਰਗੇ ਬ੍ਰਾਂਡਾਂ ਦੇ ਨਕਲੀ ਸਾਮਾਨ ਯੂਐਸ ਕਸਟਮਜ਼ ਦੁਆਰਾ ਜ਼ਬਤ ਕੀਤਾ ਜਾ ਸਕਦਾ ਹੈ। ਇੰਨਾ ਹੀ ਨਹੀਂ ਤੁਹਾਡੇ ਖਿਲਾਫ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ।

ਨਕਲੀ ਵਸਤਾਂ ਦੀ ਤਸਕਰੀ 'ਤੇ ਨਕੇਲ ਕੱਸਣ ਦੀ ਮੁਹਿੰਮ
ਦਰਅਸਲ ਅਮਰੀਕਾ ਦੇ ਕਸਟਮ ਅਧਿਕਾਰੀਆਂ ਨੇ ਨਕਲੀ ਸਮਾਨ ਦੀ ਤਸਕਰੀ 'ਤੇ ਨਿਗਰਾਨੀ ਵਧਾ ਦਿੱਤੀ ਹੈ। ਇਸ ਦੇ ਤਹਿਤ ਹਾਲ ਹੀ ਦੇ ਮਹੀਨਿਆਂ 'ਚ ਅਮਰੀਕਾ ਜਾਣ ਵਾਲੇ ਕਈ ਭਾਰਤੀ ਵਿਦਿਆਰਥੀਆਂ ਅਤੇ ਯਾਤਰੀਆਂ ਤੋਂ ਕਈ ਮਹਿੰਗੀਆਂ ਲਗਜ਼ਰੀ ਚੀਜ਼ਾਂ ਜ਼ਬਤ ਕੀਤੀਆਂ ਗਈਆਂ ਸਨ। ਇਕ ਮੀਡੀਆ ਰਿਪੋਰਟ ਮੁਤਾਬਕ ਜੇਕਰ ਲੋਕ ਨਕਲੀ ਸਮਾਨ ਲੈ ਕੇ ਏਅਰਪੋਰਟ 'ਤੇ ਪਹੁੰਚਦੇ ਹਨ ਤਾਂ ਉਨ੍ਹਾਂ ਦਾ ਸਮਾਨ ਡਸਟਬਿਨ 'ਚ ਸੁੱਟ ਦਿੱਤਾ ਜਾਂਦਾ ਹੈ। ਸੀ.ਬੀ.ਪੀ. ਨਿਯਮ ਕਹਿੰਦੇ ਹਨ ਕਿ ਤੁਸੀਂ ਕਿਸੇ ਵੀ ਕਿਸਮ ਦੀ ਨਕਲੀ ਵਸਤੂ, ਜਿਵੇਂ ਕਿ ਕਮੀਜ਼, ਹੈਂਡਬੈਗ, ਜਾਂ ਜੁੱਤੀਆਂ ਨੂੰ ਲੈ ਜਾ ਸਕਦੇ ਹੋ, ਜਦੋਂ ਤੱਕ ਇਹ ਨਿੱਜੀ ਵਰਤੋਂ ਲਈ ਹੈ, ਭਾਵ ਤੁਹਾਡੀ ਆਪਣੀ ਵਰਤੋਂ ਲਈ, ਨਾ ਕਿ ਵਿਕਰੀ ਜਾਂ ਵਪਾਰਕ ਵਰਤੋਂ ਲਈ। ਅਧਿਕਾਰੀ ਵੱਡੀ ਗਿਣਤੀ 'ਚ ਹਰ ਚੀਜ਼ 'ਤੇ ਤਿੱਖੀ ਨਜ਼ਰ ਰੱਖਦੇ ਹਨ ਅਤੇ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕਰਨ ਤੋਂ ਬਾਅਦ ਫੈਸਲਾ ਕਰਦੇ ਹਨ ਕਿ ਇਸ ਸਮਾਨ ਦਾ ਕੀ ਕਰਨਾ ਹੈ।

ਝਾਰਖੰਡ ਦੇ ਅਧਿਆਪਕ ਦਾ ਜ਼ਬਤ ਕਰ ਲਿਆ 30 ਹਜ਼ਾਰ ਦਾ ਸਮਾਨ  
ਜਮਸ਼ੇਦਪੁਰ, ਝਾਰਖੰਡ ਦੇ ਇੱਕ ਸਕੂਲ ਅਧਿਆਪਕ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਉਹ ਆਪਣੇ ਬੇਟੇ ਨੂੰ ਮਿਲਣ ਲਈ ਅਮਰੀਕਾ ਪਹੁੰਚਿਆ ਤਾਂ ਉਸ ਕੋਲ ਅੱਠ ਕਮੀਜ਼ਾਂ, ਚਾਰ ਟਰਾਊਜ਼ਰ, ਕੁਝ ਜੁਰਾਬਾਂ ਅਤੇ ਜੁੱਤੀਆਂ ਦਾ ਇੱਕ ਜੋੜਾ ਸੀ। ਅਧਿਆਪਕ ਨੇ ਦੱਸਿਆ ਕਿ ਪੋਰਟ 'ਤੇ ਅਧਿਕਾਰੀਆਂ ਨੇ ਮੇਰੇ ਬੈਗ ਦੀ ਜਾਂਚ ਕੀਤੀ ਅਤੇ ਮੈਨੂੰ ਕਈ ਸਵਾਲ ਪੁੱਛੇ ਕਿ ਮੈਂ ਕਿੱਥੇ ਸਫ਼ਰ ਕਰ ਰਿਹਾ ਸੀ, ਸਾਮਾਨ ਕਿਸ ਲਈ ਸੀ, ਕੀ ਮੈਂ ਇਨ੍ਹਾਂ ਦੀ ਤਸਕਰੀ ਕਰ ਰਿਹਾ ਸੀ? ਅਧਿਆਪਕ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਸਭ ਕੁਝ ਮੇਰੇ ਲੜਕੇ ਲਈ ਹੈ, ਪਰ ਅਧਿਕਾਰੀਆਂ ਨੇ ਮੈਨੂੰ ਸਾਮਾਨ ਲੈ ਜਾਣ ਨਹੀਂ ਦਿੱਤਾ। ਉਨ੍ਹਾਂ ਨੇ 'ਅਪਰਾਧਿਕ ਦੋਸ਼' ਲਗਾਉਣ ਦੀ ਧਮਕੀ ਦਿੰਦੇ ਹੋਏ ਲਗਭਗ ਤੀਹ ਹਜ਼ਾਰ ਦਾ ਸਾਮਾਨ ਜ਼ਬਤ ਕਰ ਲਿਆ।

ਕੂੜੇਦਾਨ ਵਿੱਚ ਸੁੱਟੇ ਗਏ ਵਿਦਿਆਰਥੀ ਦੇ ਕੱਪੜੇ ਅਤੇ ਬੂਟ 
ਇਸੇ ਤਰ੍ਹਾਂ ਹੈਦਰਾਬਾਦ ਦੇ ਇੱਕ 27 ਸਾਲਾ ਵਿਦਿਆਰਥੀ ਨੇ ਕਿਹਾ ਕਿ ਭਾਰਤ ਵਿੱਚ ਲੋਕਾਂ ਲਈ ਵੱਡੇ ਬ੍ਰਾਂਡਾਂ ਦੀਆਂ ਨਕਲਾਂ ਜਾਂ ਕਾਪੀਆਂ ਵੇਚਣਾ ਅਤੇ ਖਰੀਦਣਾ ਬਹੁਤ ਆਮ ਗੱਲ ਹੈ। ਮੈਨੂੰ ਨਹੀਂ ਪਤਾ ਸੀ ਕਿ ਉਹਨਾਂ ਨੂੰ ਆਪਣੇ ਸਮਾਨ ਵਿੱਚ ਲਿਜਾਣਾ ਇੰਨਾ ਗੰਭੀਰ ਅਪਰਾਧ ਹੈ। ਉਹ ਕੋਈ ਚੈਕਲਿਸਟ ਵੀ ਪ੍ਰਦਾਨ ਨਹੀਂ ਕਰਦੇ ਹਨ ਤਾਂ ਜੋ ਲੋਕਾਂ ਨੂੰ ਪਤਾ ਹੋਵੇ ਕਿ ਉਹ ਕੀ ਲੈ ਸਕਦੇ ਹਨ ਅਤੇ ਕੀ ਨਹੀਂ। ਕੈਲੀਫੋਰਨੀਆ ਤੋਂ ਬਿਜ਼ਨਸ ਮੈਨੇਜਮੈਂਟ ਅਤੇ ਇਕਨਾਮਿਕਸ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀਆਂ ਕਰੀਬ 10 ਕਮੀਜ਼ਾਂ, ਪੈਂਟਾਂ ਅਤੇ ਜੁੱਤੀਆਂ ਦੇ ਤਿੰਨ ਜੋੜੇ ਕਸਟਮ ਅਧਿਕਾਰੀਆਂ ਨੇ ਕੂੜੇਦਾਨ ਵਿੱਚ ਸੁੱਟ ਦਿੱਤੇ।

ਕੀ ਕਹਿੰਦੇ ਹਨ ਅਧਿਕਾਰੀ 
ਸੀ.ਪੀ.ਬੀ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਸਾਲ 19,724 ਸ਼ਿਪਮੈਂਟਾਂ ਤੋਂ 23 ਮਿਲੀਅਨ ਨਕਲੀ ਸਾਮਾਨ ਜ਼ਬਤ ਕੀਤੇ ਜਾਣ ਤੋਂ ਬਾਅਦ ਜਾਂਚ ਨੂੰ ਤੇਜ਼ ਕੀਤਾ ਗਿਆ ਕਿਉਂਕਿ ਇਹ ਬੌਧਿਕ ਸੰਪਤੀ ਅਧਿਕਾਰਾਂ (ਆਈਪੀਆਰ) ਦੀ ਉਲੰਘਣਾ ਕਰਦਾ ਹੈ। ਜੇਕਰ ਇਹ ਚੀਜ਼ਾਂ ਅਸਲੀ ਹੁੰਦੀਆਂ ਅਤੇ ਵਾਜਬ ਕੀਮਤਾਂ 'ਤੇ ਵੇਚੀਆਂ ਜਾਂਦੀਆਂ, ਤਾਂ ਇਨ੍ਹਾਂ ਦੀ ਕੀਮਤ $2.7 ਬਿਲੀਅਨ ਹੋਣੀ ਸੀ। ਨਕਲੀ ਵਸਤੂਆਂ ਰਾਸ਼ਟਰੀ ਸੁਰੱਖਿਆ, ਜਨਤਕ ਸੁਰੱਖਿਆ ਅਤੇ ਆਰਥਿਕ ਦ੍ਰਿਸ਼ਟੀਕੋਣ ਤੋਂ ਨੁਕਸਾਨਦੇਹ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget