ਰਾਏਪੁਰ: ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਵਾਪਰੀ।


ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ ਨੇ ਦੱਸਿਆ ਕਿ ਆਈਟੀਬੀਪੀ ਦੀ 45ਵੀਂ ਬਟਾਲੀਅਨ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਛੇ ਜਵਾਨ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਫਾਇਰਿੰਗ ਕਰਨ ਵਾਲੇ ਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ।