Jammu Kashmir Encounter : ਜੰਮੂ-ਕਸ਼ਮੀਰ 'ਚ ਸਰਹੱਦ ਪਾਰ ਹੋਣ ਵਾਲੇ ਅੱਤਵਾਦ (Terrorism) 'ਤੇ ਸੁਰੱਖਿਆ ਬਲਾਂ ਨੇ ਸਖਤ ਟੱਕਰ ਦਿੱਤੀ ਹੈ। ਆਈਜੀਪੀ ਕਸ਼ਮੀਰ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ 12 ਘੰਟਿਆਂ ਵਿੱਚ ਦੋ ਮੁੱਠਭੇੜਾਂ ਵਿੱਚ ਪਾਕਿਸਤਾਨ-ਪ੍ਰਾਯੋਜਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਪੰਜ ਅੱਤਵਾਦੀ ਮਾਰੇ ਗਏ ਹਨ।
ਪੁਲਵਾਮਾ ਅਤੇ ਬਡਗਾਮ 'ਚ ਢੇਰ ਹੋਏ ਅੱਤਵਾਦੀ
ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਹੈ ਕਿ ਪਿਛਲੇ 12 ਘੰਟਿਆਂ ਵਿੱਚ ਪੁਲਵਾਮਾ ਵਿੱਚ ਚਾਰ ਅੱਤਵਾਦੀਆਂ ਨੂੰ ਮਾਰਿਆ ਗਿਆ ਅਤੇ ਬਡਗਾਮ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਲੋਕਾਂ ਵਿੱਚ ਜੈਸ਼ (JeM) ਕਮਾਂਡਰ ਅੱਤਵਾਦੀ ਜ਼ਾਹਿਦ ਵਾਨੀ ਅਤੇ ਇੱਕ ਪਾਕਿਸਤਾਨੀ ਅੱਤਵਾਦੀ ਸ਼ਾਮਲ ਹਨ।

ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਚਲਾਈਆਂ ਗੋਲੀਆਂ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਅਤੇ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਰਾਰ-ਏ-ਸ਼ਰੀਫ਼ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਕਰਮਚਾਰੀ ਤਲਾਸ਼ੀ ਲੈ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।
ਅਨੰਤਨਾਗ 'ਚ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮ ਨੂੰ ਮਾਰੀ ਗੋਲੀ
ਇਸ ਦੇ ਨਾਲ ਹੀ ਕੱਲ੍ਹ ਅਨੰਤਨਾਗ ਵਿੱਚ ਅੱਤਵਾਦੀਆਂ ਨੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੇ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਨੂੰ ਅਨੰਤਨਾਗ ਦੇ ਬਿਜਬੇਹਰਾ ਦੇ ਤਬਲਾ ਖੇਤਰ ਦੇ ਹਸਨਪੋਰਾ ਵਿਖੇ ਉਨ੍ਹਾਂ ਦੀ ਰਿਹਾਇਸ਼ ਨੇੜੇ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਗਨੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ,ਜਿੱਥੇ ਉਸਦੀ ਮੌਤ ਹੋ ਗਈ।