Poonch Encounter: ਜੰਮੂ-ਕਸ਼ਮੀਰ ਦੇ ਪੁੰਛ 'ਚ ਫੌਜ ਦਾ ਆਪਰੇਸ਼ਨ ਜਾਰੀ, ਇੱਕ JCO ਸ਼ਹੀਦ, 2 ਫੌਜੀ ਜਵਾਨ ਗੰਭੀਰ ਰੂਪ ਨਾਲ ਜ਼ਖਮੀ
Poonch Encounter ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਦੋ ਜਵਾਨ ਜ਼ਖ਼ਮੀ ਹੋ ਗਏ ਹਨ।
Poonch Encounter: ਜੰਮੂ-ਕਸ਼ਮੀਰ ਦੇ ਪੁੰਛ 'ਚ ਸੁਰੱਖਿਆ ਬਲਾਂ ਦਾ ਇੱਕ ਵਾਰ ਫਿਰ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਅਤੇ ਇੱਕ ਜਵਾਨ ਜ਼ਖ਼ਮੀ ਹੋ ਗਏ ਹਨ। ਰੱਖਿਆ ਵਿਭਾਗ ਨੇ ਦੱਸਿਆ ਕਿ ਪੁੰਛ ਜ਼ਿਲ੍ਹੇ ਦੇ ਮੇਂਢਰ ਦੇ ਨਰ ਖ਼ਾਸ ਜੰਗਲ ਵਿੱਚ ਅੱਤਵਾਦ ਵਿਰੋਧੀ ਕਾਰਵਾਈ ਦੌਰਾਨ ਇੱਕ ਜੇਸੀਓ ਅਤੇ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਅਜੇ ਵੀ ਜਾਰੀ ਹੈ।
One JCO and one soldier have been critically injured during a counter-terrorist operation in Nar Khas forest area, Mendhar sub-division, District Poonch: PRO Defence, Jammu
— ANI (@ANI) October 14, 2021
ਸੋਮਵਾਰ ਨੂੰ ਵੀ ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋਏ ਸੀ। ਉਦੋਂ ਅਧਿਕਾਰੀਆਂ ਨੇ ਦੱਸਿਆ ਸੀ ਕਿ ਸਰਹੱਦੀ ਜ਼ਿਲ੍ਹੇ ਪੁੰਛ ਦੇ ਸੁਰਨਕੋਟ ਇਲਾਕੇ ਵਿੱਚ ਡੇਰਾ ਕੀ ਗਲੀ (ਡੀਕੇਜੀ) ਦੇ ਨੇੜੇ ਇੱਕ ਪਿੰਡ ਵਿੱਚ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ ਸੈਨਿਕ ਸ਼ਹੀਦ ਹੋ ਗਏ ਸੀ। ਅਧਿਕਾਰੀਆਂ ਦੇ ਅਨੁਸਾਰ, ਕੰਟਰੋਲ ਰੇਖਾ ਪਾਰ ਕਰਨ ਵਾਲੇ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਦੇ ਬਾਅਦ ਫੌਜ ਅਤੇ ਪੁਲਿਸ ਨੇ ਸੰਯੁਕਤ ਆਪਰੇਸ਼ਨ ਸ਼ੁਰੂ ਕੀਤਾ ਸੀ।
ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਪੁੰਛ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ 'ਤੇ ਹਮਲੇ ਵਿੱਚ ਸ਼ਾਮਲ ਅੱਤਵਾਦੀ ਦੋ ਤੋਂ ਤਿੰਨ ਮਹੀਨਿਆਂ ਤੋਂ ਇਸ ਇਲਾਕੇ ਵਿੱਚ ਸੀ। ਪਿਛਲੇ ਕੁਝ ਦਿਨਾਂ ਤੋਂ ਜੰਮੂ -ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਸੁਰੱਖਿਆ ਬਲਾਂ ਨੇ ਸਿਰਫ ਦੋ ਹਫਤਿਆਂ ਵਿੱਚ 10 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਬੁੱਧਵਾਰ ਨੂੰ ਹੀ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸ਼ਾਮ ਸੋਫੀ ਨੂੰ ਪੁਲਵਾਮਾ ਦੇ ਤਰਾਲ ਇਲਾਕੇ ਵਿੱਚ ਮਾਰ ਦਿੱਤਾ।
ਇਹ ਵੀ ਪੜ੍ਹੋ: Monsoon: ਦੇਸ਼ ਦੇ ਸਾਰੇ ਹਿੱਸਿਆਂ ਤੋਂ ਵਾਪਸੀ ਕਰ ਰਿਹਾ ਮੌਨਸੂਨ, ਤਾਪਮਾਨ 'ਚ ਆਵੇਗੀ ਗਿਰਾਵਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: