Emergency Movie Controversy: ਕੰਗਨਾ ਦੀ ਫ਼ਿਲਮ ਖ਼ਿਲਾਫ਼ ਦੇਸ਼ ਭਰ 'ਚ ਹੋਣ ਲੱਗਿਆ ਪ੍ਰਦਰਸ਼ਨ, MP 'ਚ ਸਿੱਖ ਸੰਗਤ ਨੇ 'ਐਮਰਜੈਂਸੀ' 'ਤੇ ਪਾਬੰਦੀ ਦੀ ਕੀਤੀ ਮੰਗ
Emergency Movie Controversy: ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਦਾ ਵਿਰੋਧ ਵਧਦਾ ਜਾ ਰਿਹਾ ਹੈ। ਹੁਣ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਸਿੱਖ ਸੰਗਤ ਨੇ ਚਾਰਜ ਸੰਭਾਲ ਲਿਆ ਹੈ। ਸਿੱਖਾਂ ਨੇ ਫਿਲਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
Emergency Movie Row: ਬਾਲੀਵੁੱਡ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਹੰਗਾਮਾ ਜਾਰੀ ਹੈ। ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਸਿੱਖ ਭਾਈਚਾਰਾ ਸੜਕਾਂ 'ਤੇ ਉਤਰ ਆਇਆ ਅਤੇ ਫਿਲਮ ਦਾ ਵਿਰੋਧ ਕੀਤਾ।
ਸਿੱਖ ਸੰਗਤਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਐਮਰਜੈਂਸੀ ਫਿਲਮ ਦਾ ਵਿਰੋਧ ਕੀਤਾ। ਸਿੱਖਾਂ ਨੇ ਕੁਲੈਕਟਰ ਦਫ਼ਤਰ ਪਹੁੰਚ ਕੇ ਕੁਲੈਕਟਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਰਾਹੀਂ ਉਨ੍ਹਾਂ ਐਮਰਜੈਂਸੀ ਫਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ। ਤੁਹਾਨੂੰ ਦੱਸ ਦੇਈਏ ਕਿ ਫਿਲਮ ਐਮਰਜੈਂਸੀ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਆ ਗਈ ਸੀ। ਦੋਸ਼ ਹੈ ਕਿ ਫ਼ਿਲਮ ਵਿੱਚ ਸਿੱਖ ਕੌਮ ਦੇ ਕਿਰਦਾਰ ਤੇ ਇਤਿਹਾਸ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫ਼ਿਲਮ ਦਾ ਟ੍ਰੇਲਰ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰਾ ਗੁੱਸੇ 'ਚ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਹਾਈ ਕੋਰਟ ਵਿੱਚ ਫ਼ਿਲਮ ਖ਼ਿਲਾਫ਼ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਫਿਲਮ ਐਮਰਜੈਂਸੀ ਸਿੱਖ ਭਾਈਚਾਰੇ ਪ੍ਰਤੀ ਨਫਰਤ ਨੂੰ ਵਧਾਵਾ ਦੇਵੇਗੀ।
ਹੁਣ ਮੱਧ ਪ੍ਰਦੇਸ਼ 'ਚ ਵੀ ਕੰਗਨਾ ਰਣੌਤ ਦੀ ਫ਼ਿਲਮ ਖ਼ਿਲਾਫ਼ ਸਿੱਖ ਭਾਈਚਾਰੇ ਦਾ ਗ਼ੁੱਸਾ ਵਧਦਾ ਜਾ ਰਿਹਾ ਹੈ। ਜਬਲਪੁਰ ਦੀ ਸਿੱਖ ਸੰਗਤ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਯਾਨੀ ਸੈਂਸਰ ਬੋਰਡ ਦੀ ਭੂਮਿਕਾ 'ਤੇ ਵੀ ਸਵਾਲ ਉਠਾਏ ਹਨ। ਸਿੱਖ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਫਿਲਮ ਰਿਲੀਜ਼ ਨਾ ਹੋਣ ’ਤੇ ਤਿੱਖਾ ਵਿਰੋਧ ਕੀਤਾ ਜਾਵੇਗਾ।
ਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :