(Source: ECI/ABP News/ABP Majha)
Jack Dorsey Interview: 'ਕਿਸਾਨ ਅੰਦੋਲਨ ਦੌਰਾਨ ਸਰਕਾਰ ਤੋਂ ਮਿਲੀਆਂ ਧਮਕੀਆਂ', ਜੈਕ ਡੋਰਸੀ ਦੇ ਸਨਸਨੀਖੇਜ਼ ਦਾਅਵਿਆਂ 'ਤੇ ਸਰਕਾਰ ਦਾ ਜਵਾਬ - ਇਹ ਝੂਠ ਹੈ
Jack Dorsey Interview: ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਟਵਿੱਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਦੇ ਦੋਸ਼ਾਂ ਦਾ ਜਵਾਬ ਦਿੱਤਾ, ਜੈਕ ਡੋਰਸੀ ਨੇ ਭਾਰਤ ਸਰਕਾਰ 'ਤੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ 'ਤੇ ਦਬਾਅ ਪਾਇਆ ਗਿਆ ਸੀ।
Jack Dorsey Interview: ਟਵਿਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਨੇ ਮੋਦੀ ਸਰਕਾਰ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ, ਜਿਸ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਡੋਰਸੀ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ 'ਤੇ ਇਸ ਦੀ ਆਲੋਚਨਾ ਕਰਨ ਵਾਲਿਆਂ ਦੇ ਖਾਤੇ ਮੁਅੱਤਲ ਕਰਨ ਲਈ ਦਬਾਅ ਪਾਇਆ ਸੀ। ਹੁਣ ਇਸ ਮਾਮਲੇ ਵਿੱਚ ਮੋਦੀ ਸਰਕਾਰ ਦੇ ਮੰਤਰੀ ਨੇ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਜੈਕ ਡੋਰਸੀ ਦੇ ਇਸ ਬਿਆਨ ਨੂੰ ਝੂਠਾ ਦੱਸਿਆ ਹੈ ਅਤੇ ਕਿਹਾ ਹੈ ਕਿ ਟਵਿਟਰ ਨੇ ਹਰ ਵਾਰ ਭਾਰਤੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਟਵਿੱਟਰ 'ਤੇ ਹੀ ਹਰ ਤਰ੍ਹਾਂ ਦੇ ਦੋਸ਼ ਲਾਏ।
ਕੇਂਦਰੀ ਮੰਤਰੀ ਨੇ ਡੋਰਸੀ ਨੂੰ ਜਵਾਬ ਦਿੱਤਾ
ਟਵਿੱਟਰ 'ਤੇ ਜੈਕ ਡੋਰਸੀ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ, "ਜੈਕ ਡੋਰਸੀ ਨੇ ਝੂਠ ਬੋਲਿਆ ਹੈ। ਸ਼ਾਇਦ ਟਵਿੱਟਰ ਦੇ ਇਤਿਹਾਸ ਦੇ ਉਸ ਬਹੁਤ ਹੀ ਸ਼ੱਕੀ ਹਿੱਸੇ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੋਰਸੀ ਅਤੇ ਉਨ੍ਹਾਂ ਦੀ ਟੀਮ ਨੇ ਵਾਰ-ਵਾਰ ਅਤੇ ਲਗਾਤਾਰ ਕਾਨੂੰਨ ਦੀ ਉਲੰਘਣਾ ਕੀਤੀ ਹੈ। ਦਰਅਸਲ, ਟਵਿੱਟਰ ਨੇ 2020 ਤੋਂ 2022 ਤੱਕ ਭਾਰਤੀ ਕਾਨੂੰਨ ਦੀ ਪਾਲਣਾ ਨਹੀਂ ਕੀਤੀ, ਜਿਸ ਤੋਂ ਬਾਅਦ ਆਖਰਕਾਰ ਜੂਨ 2022 ਵਿੱਚ ਅਜਿਹਾ ਕੀਤਾ। ਇਸ ਦੌਰਾਨ ਟਵਿੱਟਰ ਦਾ ਕੋਈ ਅਧਿਕਾਰੀ ਜੇਲ੍ਹ ਨਹੀਂ ਗਿਆ ਅਤੇ ਨਾ ਹੀ ਟਵਿੱਟਰ 'ਤੇ ਪਾਬੰਦੀ ਲਗਾਈ ਗਈ। ਡੋਰਸੀ ਦੇ ਦੌਰ ਵਿੱਚ ਟਵਿਟਰ ਨੂੰ ਪ੍ਰਭੂਸੱਤਾ ਨੂੰ ਸਵੀਕਾਰ ਕਰਨ ਵਿੱਚ ਮੁਸ਼ਕਲ ਆਈ ਸੀ।
This is an outright lie by @jack - perhaps an attempt to brush out that very dubious period of twitters history
— Rajeev Chandrasekhar 🇮🇳 (@Rajeev_GoI) June 13, 2023
Facts and truth@twitter undr Dorsey n his team were in repeated n continuous violations of India law. As a matter of fact they were in non-compliance with law… https://t.co/SlzmTcS3Fa
ਜੈਕ ਡੋਰਸੀ ਨੇ ਕੀ ਦਾਅਵਾ ਕੀਤਾ
ਇੱਕ ਯੂਟਿਊਬ ਚੈਨਲ ਬ੍ਰੇਕਿੰਗ ਪੁਆਇੰਟਸ ਨੂੰ ਦਿੱਤੇ ਇੰਟਰਵਿਊ ਵਿੱਚ ਜੈਕ ਡੋਰਸੀ ਤੋਂ ਪੁੱਛਿਆ ਗਿਆ ਕਿ ਕੀ ਉਹ ਟਵਿੱਟਰ 'ਤੇ ਹੁੰਦੇ ਸਮੇਂ ਕਿਸੇ ਦੇਸ਼ ਦੀ ਸਰਕਾਰ ਦੇ ਦਬਾਅ ਵਿੱਚ ਸਨ। ਇਸ ਦੇ ਜਵਾਬ ਵਿੱਚ ਡੋਰਸੀ ਨੇ ਭਾਰਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੂੰ ਕਈ ਅਜਿਹੇ ਟਵਿੱਟਰ ਹੈਂਡਲਾਂ 'ਤੇ ਪਾਬੰਦੀ ਲਗਾਉਣ ਲਈ ਕਿਹਾ ਗਿਆ ਸੀ ਜੋ ਸਰਕਾਰ ਦੀ ਆਲੋਚਨਾ ਕਰ ਰਹੇ ਸਨ। ਅਜਿਹਾ ਨਾ ਕਰਨ 'ਤੇ ਅਧਿਕਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਅਤੇ ਭਾਰਤ 'ਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਗਈ। ਭਾਰਤ ਤੋਂ ਇਲਾਵਾ ਡੋਰਸੀ ਨੇ ਤੁਰਕੀ ਸਰਕਾਰ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਥੋਂ ਦੀ ਸਰਕਾਰ ਵੀ ਟਵਿੱਟਰ 'ਤੇ ਲਗਾਤਾਰ ਦਬਾਅ ਅਤੇ ਧਮਕੀਆਂ ਦਿੰਦੀ ਹੈ।
ਟਵਿਟਰ ਦੇ ਸਹਿ-ਸੰਸਥਾਪਕ ਦੇ ਇੰਟਰਵਿਊ ਦੀ ਇਹ ਵੀਡੀਓ ਕਲਿੱਪ ਲਗਾਤਾਰ ਵਾਇਰਲ ਹੋ ਰਹੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾ ਇਸ ਨੂੰ ਸਾਂਝਾ ਕਰ ਰਹੇ ਹਨ ਅਤੇ ਮੋਦੀ ਸਰਕਾਰ 'ਤੇ ਹਮਲਾ ਬੋਲ ਰਹੇ ਹਨ। ਹਾਲਾਂਕਿ ਸਰਕਾਰ ਨੇ ਇਸ ਮਾਮਲੇ 'ਚ ਅਧਿਕਾਰਤ ਤੌਰ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।