ਪੜਚੋਲ ਕਰੋ
(Source: ECI/ABP News)
1984 Sikh Riots : ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ
1984 Sikh Riots : 1984 ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਟਾਈਟਲਰ ਨੂੰ ਪੁਲ ਬੰਗਸ਼ ਖੇਤਰ
![1984 Sikh Riots : ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ Jagdish Tytler gets anticipatory bail in 1984 anti-Sikh riots case by Delhi court 1984 Sikh Riots : ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ](https://feeds.abplive.com/onecms/images/uploaded-images/2023/08/04/78512973d8d267c688fcad85659c1f351691149632183345_original.jpg?impolicy=abp_cdn&imwidth=1200&height=675)
Jagdish Tytler
1984 Sikh Riots : 1984 ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਟਾਈਟਲਰ ਨੂੰ ਪੁਲ ਬੰਗਸ਼ ਖੇਤਰ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਦਿੰਦੇ ਹੋਏ ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਟਾਈਟਲਰ 'ਤੇ ਕੁਝ ਸ਼ਰਤਾਂ ਲਗਾਈਆਂ ਹਨ। ਜੱਜ ਨੇ ਕਿਹਾ ਕਿ ਉਹ ਕੇਸ ਨਾਲ ਸਬੰਧਤ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡਣਗੇ।
ਟਾਈਟਲਰ ਵਿਰੁੱਧ ਕੋਈ ਸ਼ਿਕਾਇਤ ਨਹੀਂ ਆਈ - ਵਕੀਲ
2 ਅਗਸਤ ਨੂੰ ਜਗਦੀਸ਼ ਟਾਈਟਲਰ ਦੇ ਵਕੀਲ ਨੇ ਕਿਹਾ ਕਿ ਟਾਈਟਲਰ ਨੇ ਕਦੇ ਵੀ ਕਿਸੇ ਜਾਂਚ ਏਜੰਸੀ ਜਾਂ ਕਮਿਸ਼ਨ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਨਾ ਹੀ ਕਦੇ ਟਾਈਟਲਰ ਖਿਲਾਫ ਅਜਿਹੀ ਕੋਈ ਸ਼ਿਕਾਇਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ ਦੇ ਮੁਵੱਕਿਲ ਦਾ ਸਿਆਸੀ ਕਰੀਅਰ ਬਰਬਾਦ ਹੋ ਗਿਆ ਹੈ।
ਦੱਸ ਦਈਏ ਕਿ 1 ਨਵੰਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਵਲੋਂ ਹੱਤਿਆ ਤੋਂ ਇਕ ਦਿਨ ਬਾਅਦ ਦਿੱਲੀ ਦੇ ਪੁਲ ਬੰਗਸ਼ ਇਲਾਕੇ ਵਿਚ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਇਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਜਗਦੀਸ਼ ਟਾਈਟਲਰ ਮੁਲਜ਼ਮ ਹੈ।
ਬੁੱਧਵਾਰ ਨੂੰ ਵਿਸ਼ੇਸ਼ ਜੱਜ ਨੇ ਟਾਈਟਲਰ ਅਤੇ ਸੀਬੀਆਈ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਸੀਬੀਆਈ ਨੇ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਗਵਾਹਾਂ ਨੇ ਬੜੀ ਹਿੰਮਤ ਦਿਖਾਉਂਦੇ ਹੋਏ ਅੱਗੇ ਆਏ ਹਨ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)