ਜਹਾਂਗੀਰਪੁਰੀ 'ਚ ਮੁੜ ਤਣਾਅ, ਪੁਲਿਸ 'ਤੇ ਪਥਰਾਅ, ਪੁਲਿਸ ਕਮਿਸ਼ਨਰ ਬੋਲੇ, ਸਿਰਫ ਇੱਕੋ ਫਿਰਕੇ ਖਿਲਾਫ ਨਹੀਂ ਹੋ ਰਹੀ ਕਾਰਵਾਈ
Delhi Violence: ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਅਜੇ ਹਾਲਾਤ ਸੁਧਰੇ ਨਹੀਂ ਹਨ। ਅੱਜ ਮਾਮਲੇ ਦੀ ਜਾਂਚ ਲਈ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ 'ਤੇ ਪੱਥਰ ਸੁੱਟੇ ਗਏ। ਮੁੱਖ ਗੇਟ ਬੰਦ ਕਰ ਦਿੱਤਾ ਗਿਆ ਹੈ
Delhi Violence: ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਅਜੇ ਹਾਲਾਤ ਸੁਧਰੇ ਨਹੀਂ ਹਨ। ਅੱਜ ਮਾਮਲੇ ਦੀ ਜਾਂਚ ਲਈ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮ 'ਤੇ ਪੱਥਰ ਸੁੱਟੇ ਗਏ। ਮੁੱਖ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਡੀਓ ਵਿੱਚ ਨਜ਼ਰ ਆ ਰਹੇ ਸ਼ੱਕੀ ਸੋਨੂੰ ਚਿਕਨਾ ਨੂੰ ਗ੍ਰਿਫ਼ਤਾਰ ਕਰਨ ਲਈ ਟੀਮ ਉੱਥੇ ਪਹੁੰਚੀ ਤਾਂ ਲੋਕਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਜਿਵੇਂ ਹੀ ਟੀਮ ਸੋਨੂੰ ਨੂੰ ਫੜਨ ਲਈ ਗਲੀ 'ਚ ਪਹੁੰਚੀ ਤਾਂ ਤੀਜੀ ਮੰਜ਼ਲ ਤੋਂ ਪੱਥਰਬਾਜ਼ੀ ਸ਼ੁਰੂ ਹੋ ਗਈ।
ਉਧਰ, ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਹਨੂੰਮਾਨ ਜਯੰਤੀ 'ਤੇ ਹੋਈ ਹਿੰਸਾ ਨੂੰ ਲੈ ਕੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਸ ਨੇ ਹਿੰਸਾ ਨਾਲ ਜੁੜੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਰਾਕੇਸ਼ ਅਸਥਾਨਾ ਨੇ ਕਿਹਾ ਕਿ ਅਸੀਂ ਕਾਰਵਾਈ ਵਿੱਚ ਭੇਦਭਾਵ ਨਹੀਂ ਕਰ ਰਹੇ ਹਾਂ। ਫੜੇ ਗਏ ਲੋਕਾਂ ਵਿੱਚ ਦੋਵੇਂ ਧਿਰਾਂ ਦੇ ਲੋਕ ਸ਼ਾਮਲ ਹਨ। ਰਾਕੇਸ਼ ਅਸਥਾਨਾ ਨੇ ਕਿਹਾ ਕਿ ਜਾਂਚ 'ਚ ਜਿਸ ਖਿਲਾਫ ਵੀ ਸਬੂਤ ਮਿਲੇਗਾ, ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਰਾਕੇਸ਼ ਅਸਥਾਨਾ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ 6.15 ਵਜੇ ਜਲੂਸ 'ਚ ਝੜਪ ਹੋ ਗਈ। ਪੱਥਰਬਾਜ਼ੀ ਸ਼ੁਰੂ ਹੋ ਗਈ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹਿੰਸਾ 'ਚ 9 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚ 8 ਪੁਲਿਸ ਕਰਮਚਾਰੀ ਤੇ ਇੱਕ ਨਾਗਰਿਕ ਹੈ।
ਰਾਕੇਸ਼ ਅਸਥਾਨਾ ਨੇ ਅੱਗੇ ਦੱਸਿਆ ਕਿ ਮਾਮਲੇ ਵਿੱਚ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 8 ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਉਸ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।