ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਧੜ੍ਹੇ ਦੇ ਲੀਡਰ ਸੁਖਪਾਲ ਖਹਿਰਾ ਨਾਲ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ‘ਆਪ’ ਵਿੱਚ ਮੁੜ ਵਾਪਸੀ ਕੀਤੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਜੈ ਕ੍ਰਿਸ਼ਨ ਰੋੜੀ ਦਾ ਸਵਾਗਤ ਕੀਤਾ ਸੀ। ਹੁਣ ਘਰ ਵਾਪਸੀ ਮਗਰੋਂ ਵਿਧਾਇਕ ਜੈ ਕ੍ਰਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸੁਖਪਾਲ ਖਹਿਰਾ ਨਾਲ ਨਵੀਂ ਪਾਰਟੀ ਬਾਰੇ ਕੋਈ ਗੱਲ ਨਹੀਂ ਹੋਈ। ਉਨ੍ਹਾਂ ਦਾ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਨਵੀਂ ਪਾਰਟੀ ਦਾ ਸਮਰਥਨ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਹੁਣ ‘ਆਪ’ ਪੰਜਾਬ ਦੇ ਸਾਰੇ ਫੈਸਲੇ ਪੰਜਾਬ ਵਿੱਚ ਹੀ ਲਏ ਜਾਣਗੇ।
ਵਿਧਾਇਕ ਰੋੜੀ ਨੇ ਸੁਖਪਾਲ ਖਹਿਰਾ ਵੱਲੋਂ ਬਣਾਏ ਜਾ ਰਹੇ ਤੀਜੇ ਮੋਰਚੇ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਹੁਤ ਵਾਰੀ ਤੀਜੇ ਬਦਲ ਦੀਆਂ ਕੋਸ਼ਿਸ਼ਾਂ ਹੋਈਆਂ ਸਨ। ਉਨ੍ਹਾਂ ‘ਆਪ’ ਦੇ ਦੋਵੇਂ ਧੜਿਆਂ ਵਿੱਚ ਸਹਿਮਤੀ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਮ ਆਦਮੀ ਪਾਰਟੀ ਵਿੱਚ ਵੱਲੋਂ ਜਿੱਤੇ ਹਨ ਅਤੇ ਇੱਥੇ ਹੀ ਰਹਿਣਗੇ। ਉਨ੍ਹਾਂ ਨੂੰ ਜਿੰਨਾ ਵੀ ਸਮਾਂ ਮਿਲਿਆ, ਉਹ ਲੋਕਾਂ ਦੀ ਆਵਾਜ਼ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵੀ ਐਲਓਪੀ ਵਜੋਂ ਚੰਗਾ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਗਲਾ ਸਾਲ ਆਮ ਆਦਮੀ ਪਾਰਟੀ ਲਈ ਵਧੀਆ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਕੁੱਝ ਹੋਰ ਬੰਦੇ ਆਪ ਨਾਲ ਜੁੜਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਜ਼ਿਆਦਾਤਰ ਵਾਅਦੇ ਪੂਰੇ ਕਰ ਦਿੱਤੇ ਹਨ। ਦਿੱਲੀ ਸਰਕਾਰ ਸ਼ਹੀਦਾਂ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦਿੰਦੀ ਹੈ। ਪਰ ਪੰਜਾਬ ਸਰਕਾਰ ਸੂਬੇ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੁੰਦੀ ਤਾਂ ਨਸ਼ਾ ਵੇਚਣ ਵਾਲੇ ਸਾਰੇ ਅੰਦਰ ਹੋਣੇ ਸੀ।