Ram Rahim: ਰਾਮ ਰਹੀਮ ਮੁੜ ਆਵੇਗਾ ਜੇਲ੍ਹ ਤੋਂ ਬਾਹਰ, 29 ਅਪ੍ਰੈਲ ਨੂੰ ਇਸ ਦਿਨ ਡੇਰੇ ਦੇ ਸਥਾਪਨਾ ਦਿਵਸ 'ਤੇ ਮਿਲ ਸਕਦੀ ਹੈ ਪੈਰੋਲ
Dera Foundation Day: ਡੇਰਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ 'ਤੇ ਬਾਹਰ ਆ ਸਕਦਾ ਹੈ। ਚਰਚਾ ਹੈ ਕਿ 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ ਹੈ, ਇਸ ਦਿਨ ਉਸ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ।
Rurmeet Ram Rahim News: ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ। 29 ਅਪ੍ਰੈਲ ਤੋਂ ਪਹਿਲਾਂ ਪੈਰੋਲ ਮਿਲਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿਉਂਕਿ ਡੇਰੇ ਦਾ ਸਥਾਪਨਾ ਦਿਵਸ ਵੀ ਇਸੇ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਜਾਮ-ਏ-ਇੰਸਾ ਪੀਣ ਦੀ ਸ਼ੁਰੂਆਤ ਕੀਤੀ ਗਈ। ਇਸ ਲਈ ਸਿਰਸਾ ਸਮੇਤ ਹੋਰ ਡੇਰਿਆਂ ਵਿੱਚ ਵੀ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਡੇਰਾ ਮੁਖੀ ਨੂੰ ਕਿੰਨੀ ਵਾਰ ਮਿਲੀ ਪੈਰੋਲ
ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦਾ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ 2017 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਪਰ ਇਸ ਦੌਰਾਨ ਉਸ ਨੂੰ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਪਹਿਲੀ ਵਾਰ ਰਾਮ ਰਹੀਮ ਨੂੰ 2022 ਵਿੱਚ 7 ਫਰਵਰੀ ਨੂੰ ਪੈਰੋਲ ਦਿੱਤੀ ਗਈ ਸੀ। ਇਹ ਪੈਰੋਲ 21 ਦਿਨਾਂ ਲਈ ਸੀ। ਇਸ ਦੌਰਾਨ ਰਾਮ ਰਹੀਮ ਗੁਰੂਗ੍ਰਾਮ ਡੇਰੇ 'ਚ ਠਹਿਰਿਆ ਹੋਇਆ ਸੀ। ਇਸ ਤੋਂ ਬਾਅਦ 17 ਜੂਨ 2022 ਨੂੰ ਡੇਰਾ ਮੁਖੀ ਨੂੰ ਦੂਜੀ ਵਾਰ ਪੈਰੋਲ ਦਿੱਤੀ ਗਈ। ਇਸ ਪੈਰੋਲ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ 30 ਦਿਨਾਂ ਤੱਕ ਰਿਹਾ। ਇਸ ਤੋਂ ਇਲਾਵਾ ਅਕਤੂਬਰ 2022 ਵਿੱਚ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦਿੱਤੀ ਗਈ ਸੀ, ਜੋ ਕਿ 40 ਦਿਨਾਂ ਲਈ ਸੀ। ਜਿੱਥੇ ਸਾਲ 2023 'ਚ 21 ਜਨਵਰੀ ਨੂੰ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਸੀ, ਉਥੇ ਹੀ ਇਸ 40 ਦਿਨਾਂ ਦੀ ਪੈਰੋਲ ਦੌਰਾਨ ਡੇਰਾ ਮੁਖੀ ਬਰਨਾਵਾ ਆਸ਼ਰਮ 'ਚ ਰਿਹਾ। ਇਸ ਤੋਂ ਇਲਾਵਾ ਹੁਣ ਇੱਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਗੱਲ ਸਾਹਮਣੇ ਆ ਰਹੀ ਹੈ।
ਪੈਰੋਲ ਦਾ ਵਾਰ-ਵਾਰ ਕੀਤਾ ਵਿਰੋਧ
ਇਸ ਸਾਲ ਜਨਵਰੀ ਦੇ ਮਹੀਨੇ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਹਰਿਆਣਾ ਸਰਕਾਰ ਵੀ ਸ਼ੱਕ ਦੇ ਘੇਰੇ ਵਿਚ ਆਈ ਸੀ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦਾ ਵੱਖ-ਵੱਖ ਸੰਗਠਨਾਂ ਅਤੇ ਵਿਰੋਧੀ ਪਾਰਟੀਆਂ ਨੇ ਵਿਰੋਧ ਕੀਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਜੇ ਕਤਲ ਅਤੇ ਬਲਾਤਕਾਰ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੱਖਾਂ ਨੂੰ ਕਿਉਂ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ