Jaipur Firecracker Factory Blast : ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਜਗਤਪੁਰਾ ਇਲਾਕੇ ਵਿੱਚ ਇੱਕ ਪਟਾਖਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਸੜ ਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਕਈ ਹੋਰ ਲੋਕ ਗੰਭੀਰ ਤੌਰ 'ਤੇ ਝੁਲਸ ਗਏ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਚਲਾਇਆ ਗਿਆ ਅਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

Continues below advertisement

ਇਹ ਹਾਦਸਾ ਖੋ ਨਾਗੋਰੀਆਂ ਇਲਾਕੇ ਵਿੱਚ ਵਾਪਰਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਹਾਲਾਂਕਿ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਘਟਨਾ ਵਾਲੀ ਥਾਂ 'ਤੇ ਫਾਇਰ ਬ੍ਰਿਗੇਡ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਜੂਦ ਰਹੀਆਂ।

Continues below advertisement

 ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੀ ਸੀ ਫੈਕਟਰੀ 

ਮੁੱਢਲੀ ਜਾਣਕਾਰੀ ਮੁਤਾਬਕ ਜਿਸ ਪਟਾਖਾ ਫੈਕਟਰੀ ਵਿੱਚ ਇਹ ਹਾਦਸਾ ਵਾਪਰਿਆ, ਉਹ ਗੈਰ-ਕਾਨੂੰਨੀ ਤਰੀਕੇ ਨਾਲ ਚਲਾਈ ਜਾ ਰਹੀ ਸੀ। ਤਾਜ਼ਾ ਜਾਣਕਾਰੀ ਅਨੁਸਾਰ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ ਅਤੇ ਰਾਹਤ-ਬਚਾਅ ਕਾਰਜ ਵੀ ਮੁਕੰਮਲ ਹੋ ਚੁੱਕਾ ਹੈ।

ਫੈਕਟਰੀ ਵਿੱਚ ਕੁੱਲ 8 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 5 ਦੀ ਝੁਲਸਣ ਕਾਰਨ ਮੌਤ ਹੋ ਗਈ, ਜਦਕਿ ਬਾਕੀ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਛੋਟੀ ਫੈਕਟਰੀ ਸੀ, ਜੋ ਕਰੀਬ 70 ਗਜ਼ ਦੇ ਪਲਾਟ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।