ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਬੇਹੱਦ ਗੰਭੀਰ ਹੈ। ਉਨ੍ਹਾਂ ਏਮਜ਼ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ। ਏਮਜ਼ ਨੇ 10 ਅਗਸਤ ਮਗਰੋਂ ਅਜੇ ਤਕ ਜੇਤਲੀ ਦੀ ਸਿਹਤ ਨੂੰ ਲੈ ਕੇ ਕੋਈ ਬੁਲੇਟਿਨ ਜਾਰੀ ਨਹੀਂ ਕੀਤਾ। ਖ਼ਬਰ ਏਜੰਸੀ ਆਈਏਐਨਐਸ ਨੇ ਹਸਪਤਾਲ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਜੇਤਲੀ ਦੀ ਹਾਲਤ ਕਾਫ਼ੀ ਨਾਜ਼ੁਕ ਹੈ ਤੇ ਉਹ ਜੀਵਨ ਰੱਖਿਅਕ ਪ੍ਰਣਾਲੀ ’ਤੇ ਹਨ।


66 ਸਾਲਾ ਬੀਜੇਪੀ ਲੀਡਰ ਨੂੰ ਜੀਵਨ ਰੱਖਿਅਕ ਪ੍ਰਣਾਲੀ ’ਤੇ ਰੱਖਿਆ ਗਿਆ ਹੈ ਤੇ ਵੱਖ ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਕੇਂਦਰੀ ਸਿਹਤ ਮੰਤਰੀ ਵਰਧਨ ਨੇ ਕਿਹਾ, ‘ਏਮਜ਼ ਦੇ ਡਾਕਟਰ ਆਪਣਾ ਸੌ ਫੀਸਦ ਦੇ ਰਹੇ ਹਨ।’