ਪੜਚੋਲ ਕਰੋ

ਜੱਲ੍ਹਿਆਂਵਾਲਾ ਬਾਗ ਨੂੰ ਮਿਲੇਗੀ ਨਵੀਂ ਦਿੱਖ, ਕੇਂਦਰ ਸਰਕਾਰ ਨੇ ਸ਼ੁਰੂ ਕਰਵਾਇਆ ਪੁਨਰ ਨਿਰਮਾਣ

ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ 100 ਪੂਰੇ ਹੋਣ 'ਤੇ ਕੇਂਦਰ ਸਰਕਾਰ ਵੱਲੋਂ ਇਸ ਦੀ ਨਵੀਂ ਦਿੱਖ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਜਿਸ ਤੋਂ ਬਾਅਦ ਇਸ ਦੇ ਪੁਨਰ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੇ 100 ਪੂਰੇ ਹੋਣ 'ਤੇ ਕੇਂਦਰ ਸਰਕਾਰ ਵੱਲੋਂ ਇਸ ਦੀ ਨਵੀਂ ਦਿੱਖ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਜਿਸ ਤੋਂ ਬਾਅਦ ਇਸ ਦੇ ਪੁਨਰ ਨਿਰਮਾਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਆਜ਼ਾਦੀ ਦੇ ਪਰਵਾਨਿਆਂ ਦੀ ਜ਼ਿੰਦਗੀ ਨੂੰ ਦਰਸਾਉਂਦੀ ਨਵੀਂ ਝਲਕ ਨੂੰ ਪੇਸ਼ ਕਰਨ ਲਈ ਇਸ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਸ ਸਾਲ 13 ਅਪ੍ਰੈਲ ਨੂੰ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਇੱਕ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਗਈ ਸੀ। ਇਸ ਉੱਪਰ 20 ਕਰੋੜ ਰੁਪਏ ਖਰਚਾ ਆਵੇਗਾ। ਇਸ ਨਾਲ ਹੀ ਇਸ ਵਿੱਚ ਇਹ ਗੱਲ ਆਖੀ ਗਈ ਸੀ ਕਿ ਬਾਗ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤੇ ਇਸ ਦੀ ਨਵੀਂ ਰੂਪ ਰੇਖਾ ਕੌਮਾਂਤਰੀ ਪੱਧਰ 'ਤੇ ਸ਼ਾਨਦਾਰ ਨਜ਼ਾਰਾ ਪੇਸ਼ ਕਰੇਗੀ। ਆਰਕਾਲੋਜੀਕਲ ਸਰਵੇ ਆਫ ਇੰਡੀਆ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਤਿਹਾਸਕ ਖੂਹ ਦੇ ਉੱਪਰ ਬਣੇ ਗੋਲ ਬੰਦ ਕਮਰੇ ਨੂੰ ਤੋੜ ਕੇ ਉਸ ਦੇ ਉੱਪਰ ਨਵਾਂ ਸਮਾਰਕ ਤਿਆਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜੱਲ੍ਹਿਆਂਵਾਲਾ ਬਾਗ ਦੇ ਦਾਖਲ ਹੋਣ ਵਾਲੇ ਤੰਗ ਰਸਤੇ ਉੱਪਰ ਵੀ ਆਡੀਓ ਵਿਜ਼ੁਅਲ ਲਾਏ ਜਾ ਰਹੇ ਹਨ ਤਾਂ ਕਿ ਉੱਥੇ ਸੈਨਿਕਾਂ ਦੇ ਆਮਦ ਦਾ ਨਜ਼ਾਰਾ ਬਣੇ। ਨਵੀਂ ਯੋਜਨਾ ਮੁਤਾਬਕ ਇੱਕ ਥ੍ਰੀ ਡੀ ਥੀਏਟਰ ਵੀ ਤਿਆਰ ਕੀਤਾ ਜਾਏਗਾ ਜੋ ਆਜ਼ਾਦੀ ਦੇ ਪਰਵਾਨਿਆਂ ਦੀ ਜ਼ਿੰਦਗੀ ਬਾਰੇ ਜਾਣਕਾਰੀ ਦੇਵੇਗਾ। ਇਸ ਦੇ ਨਾਲ ਗੈਲਰੀ ਵਿੱਚ ਵੀ ਸ਼ਹੀਦਾਂ ਦੀ ਜ਼ਿੰਦਗੀ ਦੀ ਝਲਕ ਮਿਲੇਗੀ। ਬਾਗ ਦੇ ਸਮਾਰਕ, ਜਿੱਥੇ ਆ ਕੇ ਲੋਕ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਉਸ ਨੂੰ ਵੀ ਨਵੀਂ ਦਿੱਖ ਦਿੱਤੀ ਜਾਵੇਗੀ। ਦੂਜੇ ਪਾਸੇ ਇਸ ਕਾਰਜ ਦੇ ਚੱਲਣ ਨਾਲ ਲੋਕਾਂ ਦੀ ਰਲੀ-ਮਿਲੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਜਲ੍ਹਿਆਂ ਵਾਲੇ ਬਾਗ ਨੂੰ ਅਜਿਹੀ ਦਿੱਖ ਦੇਣੀ ਚਾਹੀਦੀ ਹੈ ਜੋ ਅੰਤਰ ਰਾਸ਼ਟਰੀ ਪੱਧਰ 'ਤੇ ਪ੍ਰਸਿੱਧ ਹੋਵੇ ਜਦਕਿ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੋ ਪੁਰਾਣੀ ਦਿੱਖ ਸੀ, ਉਸ ਨੂੰ ਹੀ ਬਰਕਰਾਰ ਰਹਿਣ ਦੇਣਾ ਚਾਹੀਦਾ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget