Jalna Maratha Protest: ਮਹਾਰਾਸ਼ਟਰ ਦੇ ਜਾਲਨਾ ਜ਼ਿਲੇ 'ਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਹਿੰਸਕ ਹੋ ਗਿਆ, ਜਿਸ 'ਚ ਪੁਲਿਸ ਅਧਿਕਾਰੀਆਂ ਸਮੇਤ ਦਰਜਨਾਂ ਲੋਕ ਜ਼ਖਮੀ ਹੋ ਗਏ। ਪੀਟੀਆਈ ਦੀ ਰਿਪੋਰਟ ਮੁਤਾਬਕ ਜ਼ਿਲ੍ਹੇ ਦੀ ਅੰਬੇਡ ਤਹਿਸੀਲ ਵਿੱਚ ਧੂਲੇ-ਸੋਲਾਪੁਰ ਰੋਡ ’ਤੇ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।


ਹੋਰ ਪੜ੍ਹੋ : ਈਡੀ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਕੀਤਾ ਗ੍ਰਿਫਤਾਰ, ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਦਾ ਮਾਮਲਾ



ਪੁਲਿਸ ਵੱਲੋਂ ਲਾਠੀਚਾਰਜ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀ ਭੜਕ ਗਏ। ਗੁੱਸੇ 'ਚ ਆਏ ਲੋਕਾਂ ਨੇ ਧੂਲੇ-ਜਲਨਾ ਹਾਈਵੇਅ 'ਤੇ ਕਈ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਬੱਸਾਂ ਨੂੰ ਅੱਗ ਲਗਾ ਦਿੱਤੀ। ਪ੍ਰਦਰਸ਼ਨ ਦੌਰਾਨ 42 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।


ਪ੍ਰਦਰਸ਼ਨਕਾਰੀਆਂ ਨੇ ਅੱਜ ਨੰਦੂਰਬਾਰ, ਬੀੜ ਅਤੇ ਜਾਲਨਾ ਵਿੱਚ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ। ਪ੍ਰਦਰਸ਼ਨਕਾਰੀ ਮਰਾਠਾ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਮੰਗਲਵਾਰ ਤੋਂ ਭੁੱਖ ਹੜਤਾਲ 'ਤੇ ਸਨ।


ਜਾਲਨਾ ਹਿੰਸਾ ਵਿੱਚ ਜ਼ਖਮੀ ਹੋਏ


42 ਪੁਲਿਸ ਮੁਲਾਜ਼ਮ ਜ਼ਖ਼ਮੀ
2 ਵਧੀਕ ਐਸ.ਪੀ
1 ਡਿਪਟੀ ਐਸ.ਪੀ
17 ਇੰਸਪੈਕਟਰ ਰੈਂਕ ਦੇ ਅਧਿਕਾਰੀ ਅਤੇ ਹੋਰ ਕਾਂਸਟੇਬਲ
ਨਾਗਰਿਕਾਂ ਦਾ ਕੋਈ ਡਾਟਾ ਨਹੀਂ


ਨੁਕਸਾਨ ਕੀ ਸੀ?


20 ਤੋਂ ਵੱਧ ਵਾਹਨਾਂ ਦੀ ਭੰਨ-ਤੋੜ ਕੀਤੀ ਗਈ
ਧੂਲੇ-ਜਲਨਾ ਹਾਈਵੇਅ 'ਤੇ 2 ਬੱਸਾਂ ਸਾੜ ਦਿੱਤੀਆਂ ਗਈਆਂ
ਹੁਣ ਤੱਕ ਕੋਈ ਸ਼ਿਕਾਇਤ ਨਹੀਂ ਹੈ
ਦੰਗਾ ਕੰਟਰੋਲ ਦਸਤੇ ਅਤੇ ਐਸਆਰਪੀਐਫ ਨੂੰ ਬੁਲਾਇਆ ਗਿਆ
ਜਾਲਨਾ, ਬੀੜ ਅਤੇ ਨੰਦੂਰਬਾਰ ਵਿੱਚ ਜ਼ਿਲ੍ਹਾ ਬੰਦ ਦਾ ਸੱਦਾ ਦਿੱਤਾ ਗਿਆ ਹੈ


ਅਨਿਲ ਦੇਸ਼ਮੁੱਖ ਨੇ ਲਾਠੀਚਾਰਜ ਦੀ ਨਿਖੇਧੀ ਕੀਤੀ


ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨਸੀਪੀ (ਸ਼ਰਦ ਪਵਾਰ) ਧੜੇ ਦੇ ਨੇਤਾ ਅਨਿਲ ਦੇਸ਼ਮੁਖ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਦੇਸ਼ਮੁਖ ਨੇ ਏਐਨਆਈ ਨੂੰ ਦੱਸਿਆ, "ਇਹ ਦੁੱਖ ਦੀ ਗੱਲ ਹੈ ਕਿ ਜਾਲਨਾ ਵਿੱਚ ਮਰਾਠਾ ਰਾਖਵੇਂਕਰਨ ਲਈ ਇੱਕ ਸ਼ਾਂਤਮਈ ਮਾਰਚ 'ਤੇ ਅਣਮਨੁੱਖੀ ਢੰਗ ਨਾਲ ਲਾਠੀਚਾਰਜ ਕੀਤਾ ਗਿਆ। ਮੈਂ ਇਸ ਦਾ ਸਖ਼ਤ ਵਿਰੋਧ ਕਰਦਾ ਹਾਂ।"


ਹੋਰ ਪੜ੍ਹੋ: ਪੰਜਾਬੀ ਸੰਗੀਤ ਜਗਤ ਤੋਂ ਦੁਖਦਾਇਕ ਖਬਰ! ਨਹੀਂ ਰਹੇ ਪ੍ਰਸਿੱਧ ਗੀਤਕਾਰ ਅਤੇ ਗ਼ਜ਼ਲਕਾਰ ਹਰਜਿੰਦਰ ਸਿੰਘ ਬੱਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ