ਪੜਚੋਲ ਕਰੋ
Advertisement
ਭਿਆਨਕ ਸੜਕ ਹਾਦਸੇ 'ਚ 11 ਮੌਤਾਂ
ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਪੁਣਛ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਮੰਡੀ ਤਹਿਸੀਲ ‘ਚ ਬੱਸ ਸੜਕ ਤੋਂ ਖਾਈ ‘ਚ ਜਾ ਡਿੱਗੀ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਗੰਭੀਰ ਜ਼ਖ਼ਮੀ ਹੋਏ ਹਨ। ਬੱਸ ਪੁਣਛ ਜ਼ਿਲ੍ਹੇ ਤੋਂ ਲੋਰਨ ਲਈ ਜਾ ਰਹੀ ਸੀ।
ਘਟਨਾ ਵਾਲੀ ਥਾਂ ‘ਤੇ ਰਾਹਤ ਕਾਰਜ ਚੱਲ ਰਹੇ ਹਨ। ਸਥਾਨਕ ਲੋਕਾਂ ਵੱਲੋਂ ਵੀ ਰਾਹਤ ਤੇ ਬਚਾਅ ਕਾਰਜਾਂ ‘ਚ ਮਦਦ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦਾ ਕਾਰਨ ਡਰਾਈਵਰ ਦਾ ਬੱਸ ਤੋਂ ਕੰਟਰੋਲ ਖੋਹ ਜਾਣਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਬੱਸ ਸਿੱਧਾ ਖਾਈ ‘ਚ ਜਾ ਡਿੱਗੀ।
ਮ੍ਰਿਤਕਾਂ ਦੀ ਗਿਣਤੀ ਅਜੇ ਵੀ ਵਧ ਸਕਦੀ ਹੈ। ਖ਼ਬਰ ਲਿਖੇ ਜਾਣ ਤਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਪਾਈ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਕਿਸ਼ਤਵਾੜ ‘ਚ ਸੜਕ ਹਾਸਦਾ ਹੋਇਆ ਸੀ ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਟੈਂਕਰ ਖਾਈ ‘ਚ ਡਿੱਗ ਗਿਆ ਸੀ।#JammuAndKashmir: At least 11 dead after a bus skidded off the road and fell into a deep gorge in Plera in Mandi tehsil of Poonch district today, multiple injuries reported. The bus was heading towards Poonch from Loran. More details awaited.
— ANI (@ANI) December 8, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement