ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਪੁਣਛ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਮੰਡੀ ਤਹਿਸੀਲ ‘ਚ ਬੱਸ ਸੜਕ ਤੋਂ ਖਾਈ ‘ਚ ਜਾ ਡਿੱਗੀ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਗੰਭੀਰ ਜ਼ਖ਼ਮੀ ਹੋਏ ਹਨ। ਬੱਸ ਪੁਣਛ ਜ਼ਿਲ੍ਹੇ ਤੋਂ ਲੋਰਨ ਲਈ ਜਾ ਰਹੀ ਸੀ।

ਘਟਨਾ ਵਾਲੀ ਥਾਂ ‘ਤੇ ਰਾਹਤ ਕਾਰਜ ਚੱਲ ਰਹੇ ਹਨ। ਸਥਾਨਕ ਲੋਕਾਂ ਵੱਲੋਂ ਵੀ ਰਾਹਤ ਤੇ ਬਚਾਅ ਕਾਰਜਾਂ ‘ਚ ਮਦਦ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦਾ ਕਾਰਨ ਡਰਾਈਵਰ ਦਾ ਬੱਸ ਤੋਂ ਕੰਟਰੋਲ ਖੋਹ ਜਾਣਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਬੱਸ ਸਿੱਧਾ ਖਾਈ ‘ਚ ਜਾ ਡਿੱਗੀ।


ਮ੍ਰਿਤਕਾਂ ਦੀ ਗਿਣਤੀ ਅਜੇ ਵੀ ਵਧ ਸਕਦੀ ਹੈ। ਖ਼ਬਰ ਲਿਖੇ ਜਾਣ ਤਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਪਾਈ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਕਿਸ਼ਤਵਾੜ ‘ਚ ਸੜਕ ਹਾਸਦਾ ਹੋਇਆ ਸੀ ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਟੈਂਕਰ ਖਾਈ ‘ਚ ਡਿੱਗ ਗਿਆ ਸੀ।