Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਦੇ ਅਖਾਲ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਠਭੇੜ ਅੱਜ ਨੌਵੇਂ ਦਿਨ (09 ਅਗਸਤ, 2025) ਵੀ ਜਾਰੀ ਹੈ। ਰਾਤ ਭਰ ਇਲਾਕੇ ਵਿੱਚ ਜ਼ੋਰਦਾਰ ਧਮਾਕਿਆਂ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਰਹੀਆਂ। ਇਸ ਦੌਰਾਨ, ਬੀਤੀ ਰਾਤ ਹੋਈ ਗੋਲੀਬਾਰੀ ਵਿੱਚ ਦੋ ਫੌਜ ਦੇ ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਦੋ ਹੋਰ ਸੈਨਿਕ ਜ਼ਖਮੀ ਹੋ ਗਏ। ਚਿਨਾਰ ਕੋਰ ਨੇ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸਿਪਾਹੀ ਹਰਮਿੰਦਰ ਸਿੰਘ ਦੀ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਹਮੇਸ਼ਾ ਪ੍ਰੇਰਿਤ ਕਰੇਗਾ।

Continues below advertisement

ਹੁਣ ਤੱਕ, ਇਸ ਕਾਰਵਾਈ ਵਿੱਚ ਇੱਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਕੁੱਲ ਮਿਲਾ ਕੇ, ਦੋ ਸੈਨਿਕ ਸ਼ਹੀਦ ਹੋ ਗਏ ਹਨ ਅਤੇ ਦਸ ਸੈਨਿਕ ਜ਼ਖਮੀ ਹੋਏ ਹਨ। ਸੂਤਰਾਂ ਅਨੁਸਾਰ, ਸੰਘਣੇ ਜੰਗਲਾਂ ਅਤੇ ਕੁਦਰਤੀ ਗੁਫਾਵਾਂ ਵਰਗੇ ਟਿਕਾਣਿਆਂ ਦਾ ਫਾਇਦਾ ਉਠਾਉਂਦੇ ਹੋਏ ਘੱਟੋ-ਘੱਟ ਤਿੰਨ ਜਾਂ ਵੱਧ ਅੱਤਵਾਦੀ ਅਜੇ ਵੀ ਲੁਕੇ ਹੋਏ ਹਨ।

ਕੁਲਗਾਮ ਵਿੱਚ ਸਭ ਤੋਂ ਲੰਬਾ ਆਪ੍ਰੇਸ਼ਨ

Continues below advertisement

ਅਖਾਲ ਦੇ ਜੰਗਲੀ ਖੇਤਰ ਵਿੱਚ ਚੱਲ ਰਿਹਾ ਇਹ ਮੁਕਾਬਲਾ ਕਸ਼ਮੀਰ ਘਾਟੀ ਵਿੱਚ ਸਭ ਤੋਂ ਲੰਬੇ ਅੱਤਵਾਦ ਵਿਰੋਧੀ ਆਪ੍ਰੇਸ਼ਨਾਂ ਵਿੱਚੋਂ ਇੱਕ ਬਣ ਗਿਆ ਹੈ। ਇਹ ਆਪ੍ਰੇਸ਼ਨ 1 ਅਗਸਤ ਨੂੰ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਠੋਸ ਜਾਣਕਾਰੀ ਮਿਲੀ। ਇਸ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਸੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਉੱਚ ਤਕਨੀਕ ਵਾਲੀ ਨਿਗਰਾਨੀ ਅਤੇ ਪੈਰਾ ਕਮਾਂਡੋਜ਼ ਦੀ ਮਦਦ

ਕਾਰਵਾਈ ਦੀ ਨਿਗਰਾਨੀ ਜੰਮੂ-ਕਸ਼ਮੀਰ ਪੁਲਿਸ ਮੁਖੀ ਨਲਿਨ ਪ੍ਰਭਾਤ ਅਤੇ ਫੌਜ ਦੇ ਉੱਤਰੀ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਇਸ ਕਰ ਰਹੇ ਹਨ। ਅੱਤਵਾਦੀਆਂ ਨੂੰ ਲੱਭਣ ਲਈ ਡਰੋਨ ਅਤੇ ਹੈਲੀਕਾਪਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦੋਂ ਕਿ ਪੈਰਾ ਕਮਾਂਡੋ ਵੀ ਇਸ ਕਾਰਵਾਈ ਵਿੱਚ ਸਰਗਰਮੀ ਨਾਲ ਸਹਿਯੋਗ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।