ਹੁਣ ਬੋਰਵੈੱਲ 'ਚ ਡਿੱਗਿਆ 4 ਸਾਲ ਦਾ ਬੱਚਾ
ਏਬੀਪੀ ਸਾਂਝਾ | 14 Jun 2019 12:35 PM (IST)
ਪਰਿਵਾਰ ਵਾਲਿਆਂ ਇਸ ਬੱਚੇ ਨੂੰ ਸਮਾਂ ਰਹਿੰਦੇ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ। ਇਸ ਦੌਰਾਨ ਬੱਚੇ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ।
ਪਠਾਨਕੋਟ: ਬੀਤੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ 2 ਸਾਲਾ ਫ਼ਤਹਿਵੀਰ ਦੀ ਡੂੰਗੇ ਬੋਰਵੈੱਲ ਵਿੱਚ ਡਿੱਗਣ ਕਰਕੇ ਦਰਦਨਾਕ ਮੌਤ ਹੋ ਗਈ ਪਰ ਹਾਲੇ ਵੀ ਲੋਕ ਇਸ ਘਟਨਾ ਤੋਂ ਸਬਕ ਨਹੀਂ ਲੈ ਰਹੇ। ਹੁਣ ਜੰਮੂ-ਕਸ਼ਮੀਰ ਵਿੱਚ ਵੀ 4 ਸਾਲਾਂ ਦੇ ਬੱਚੇ ਦੇ 20 ਫੁੱਟ ਡੂੰਗੇ ਬੋਰਵੈੱਲ ਵਿੱਚ ਡਿੱਗਣ ਦੀ ਘਟਨਾ ਸਾਹਮਣੇ ਆ ਰਹੀ ਹੈ। ਹਾਲਾਂਕਿ ਪਰਿਵਾਰ ਵਾਲਿਆਂ ਇਸ ਬੱਚੇ ਨੂੰ ਸਮਾਂ ਰਹਿੰਦੇ ਬੋਰਵੈੱਲ ਵਿੱਚੋਂ ਬਾਹਰ ਕੱਢ ਲਿਆ। ਇਸ ਦੌਰਾਨ ਬੱਚੇ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਬੋਰਵੈੱਲ ਵਿੱਚੋਂ ਕੱਢਣ ਬਾਅਦ ਬੱਚੇ ਨੂੰ ਤੁਰੰਤ ਪਠਾਨਕੋਟ ਦੇ ਪ੍ਰਾਈਵੇਟ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਡਾਕਟਰ ਬੱਚੇ ਦਾ ਇਲਾਜ ਕਰ ਰਹੇ ਹਨ। ਪਰਿਵਾਰ ਵਾਲਿਆਂ ਦੱਸਿਆ ਕਿ ਬੱਚਾ ਖੇਡਦਾ ਹੋਇਆ ਬੋਰਵੈੱਲ ਵਿੱਚ ਜਾ ਡਿੱਗਿਆ। ਪਿੰਡ ਵਾਲਿਆਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢ ਲਿਆ ਗਿਆ ਸੀ। ਡਾਕਟਰਾਂ ਮੁਤਾਬਕ ਉਹ ਖ਼ਤਰੇ ਤੋਂ ਬਾਹਰ ਹੈ।