Assembly Election: ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੀ ਤਿਆਰੀ, ਆਹ ਮਹੀਨਾ ਚੁਣਿਆ ! BJP ਨੇ ਦੇਰ ਕੀਤੀ ਹਾਈਲੇਵਲ ਮੀਟਿੰਗ
Jammu and Kashmir assembly election: ਵੀਰਵਾਰ ਦੇਰ ਰਾਤ ਹੋਈ ਬੈਠਕ 'ਚ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੰਮੂ-ਕਸ਼ਮੀਰ ਭਾਜਪਾ ਦੇ ਕਈ ਨੇਤਾਵਾਂ ਨਾਲ
Jammu and Kashmir assembly election: ਜੰਮੂ-ਕਸ਼ਮੀਰ ਤੋਂ ਧਾਰਾ 30 ਖਤਮ ਹੋਣ ਤੋਂ ਬਾਅਦ ਲੋਕ ਉੱਥੇ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਇਸ ਨਾਲ ਨਵੀਂ ਸਰਕਾਰ ਦਾ ਇੰਤਜ਼ਾਰ ਵੀ ਖਤਮ ਹੋ ਜਾਵੇਗਾ। ਹੁਣ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਅਮਰਨਾਥ ਯਾਤਰਾ 19 ਅਗਸਤ ਨੂੰ ਖਤਮ ਹੋ ਰਹੀ ਹੈ। ਇਸ ਤੋਂ ਬਾਅਦ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਭਾਜਪਾ ਆਗੂਆਂ ਨੂੰ ਚੋਣਾਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੀਰਵਾਰ ਦੇਰ ਰਾਤ ਹੋਈ ਬੈਠਕ 'ਚ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੰਮੂ-ਕਸ਼ਮੀਰ ਭਾਜਪਾ ਦੇ ਕਈ ਨੇਤਾਵਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਸੂਬਾਈ ਨੇਤਾਵਾਂ ਨੂੰ ਕਿਹਾ ਹੈ ਕਿ ਭਾਜਪਾ ਸੂਬੇ ਦੀਆਂ ਸਾਰੀਆਂ 90 ਸੀਟਾਂ 'ਤੇ ਚੋਣ ਲੜੇਗੀ।
ਤੁਹਾਨੂੰ ਦੱਸ ਦੇਈਏ ਕਿ ਅਗਸਤ 2019 ਵਿੱਚ ਰਾਜ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਪਹਿਲਾਂ ਨਵੰਬਰ 2018 ਵਿੱਚ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ। ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ।
ਭਾਜਪਾ ਲੀਡਰਸ਼ਿਪ ਨੇ ਸੂਬਾਈ ਆਗੂਆਂ ਨੂੰ ਇਹ ਵੀ ਕਿਹਾ ਹੈ ਕਿ ਭਾਜਪਾ ਸੂਬੇ ਵਿੱਚ ਕਿਸੇ ਵੀ ਪਾਰਟੀ ਨਾਲ ਚੋਣ ਤੋਂ ਪਹਿਲਾਂ ਗਠਜੋੜ ਨਹੀਂ ਕਰੇਗੀ।
ਹਾਲਾਂਕਿ, ਸੂਤਰਾਂ ਨੇ ਕਿਹਾ ਕਿ ਸੀਟਾਂ ਦੀ ਵਿਵਸਥਾ ਅਤੇ ਇੱਕੋ ਸੋਚ ਵਾਲੀਆਂ ਪਾਰਟੀਆਂ ਨਾਲ ਚੋਣ ਸਮਝੌਤਾ ਹੋ ਸਕਦਾ ਹੈ। ਇਸ ਤੋਂ ਇਲਾਵਾ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਈ ਵੀ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪੇਸ਼ ਨਹੀਂ ਕਰੇਗੀ।
ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਪ੍ਰਮੁੱਖ ਕੇਂਦਰੀ ਮੰਤਰੀਆਂ ਅਤੇ ਰਾਸ਼ਟਰੀ ਨੇਤਾਵਾਂ ਦੇ ਰਾਜ ਦਾ ਦੌਰਾ ਕਰਨ ਦੀ ਸੰਭਾਵਨਾ ਹੈ। ਪਾਰਟੀ ਸੂਬੇ ਵਿੱਚ ਲੋਕਾਂ ਨਾਲ ਜਨ ਸੰਪਰਕ ਪ੍ਰੋਗਰਾਮ ਵੀ ਸ਼ੁਰੂ ਕਰੇਗੀ। ਸੂਤਰਾਂ ਮੁਤਾਬਕ ਭਾਜਪਾ ਸੂਬੇ ਦੀ ਲੀਡਰਸ਼ਿਪ ਅਤੇ ਸੰਗਠਨ 'ਚ ਫਿਲਹਾਲ ਕੋਈ ਬਦਲਾਅ ਨਹੀਂ ਕਰੇਗੀ।
ਦੇਰ ਰਾਤ ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਰਵਿੰਦਰ ਰੈਨਾ, ਜੰਮੂ-ਕਸ਼ਮੀਰ ਤੋਂ ਭਾਜਪਾ ਦੇ ਸੰਸਦ ਮੈਂਬਰ ਜਤਿੰਦਰ ਸਿੰਘ ਅਤੇ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਕਈ ਹੋਰ ਵੱਡੇ ਨੇਤਾਵਾਂ ਨੇ ਹਿੱਸਾ ਲਿਆ। ਸੂਤਰਾਂ ਨੇ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।