Terrorists Attack: ਜੰਮੂ-ਕਸ਼ਮੀਰ (Jammu and Kashmir) ਦੇ ਬਡਗਾਮ ਜ਼ਿਲੇ ਦੇ ਮਾਗਾਮ ਇਲਾਕੇ 'ਚ ਗੈਰ-ਕਸ਼ਮੀਰੀ ਮਜ਼ਦੂਰਾਂ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ 2 ਗੈਰ-ਕਸ਼ਮੀਰੀ ਮਜ਼ਦੂਰਾਂ 'ਤੇ ਗੋਲੀਬਾਰੀ ਕੀਤੀ ਹੈ। ਘਟਨਾ ਤੋਂ ਬਾਅਦ ਕਵਿਕ ਰਿਸਪਾਂਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਹੋਰ ਪੜ੍ਹੋ : ਇਸ ਦੇਸ਼ ਨੇ Apple ਤੋਂ ਬਾਅਦ Google 'ਤੇ ਕੀਤੀ ਵੱਡੀ ਕਾਰਵਾਈ, Pixel ਫੋਨ ਕੀਤਾ ਬੈਨ, ਜਾਣੋ ਵਜ੍ਹਾ
ਜ਼ਖਮੀ ਲੋਕ ਕੌਣ ਹਨ?
ਉਸਮਾਨ ਮਲਿਕ (20) ਪੁੱਤਰ ਐੱਮ ਜ਼ੁਲਫਾਨ ਮਲਿਕ ਅਤੇ ਸੂਫੀਆ (25) ਪੁੱਤਰ ਐੱਮ ਇਨਾਮ ਇਲਿਆਸ ਵਾਸੀ ਸਹਾਨਪੁਰ, ਉੱਤਰ ਪ੍ਰਦੇਸ਼ ਨੂੰ ਗੋਲੀ ਮਾਰ ਦਿੱਤੀ ਗਈ। ਉਸਮਾਨ ਦੇ ਸੱਜੇ ਹੱਥ ਵਿੱਚ ਸੱਟ ਲੱਗੀ ਹੈ ਅਤੇ ਸੂਫ਼ੀਆਨ ਦੀ ਸੱਜੀ ਲੱਤ ਵਿੱਚ ਸੱਟ ਲੱਗੀ ਹੈ। ਦੋਵੇਂ ਜ਼ਖ਼ਮੀਆਂ ਨੂੰ ਜੇਵੀਸੀ ਹਸਪਤਾਲ ਬੇਮਿਨਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਦੋਵਾਂ ਜਣੇ ਡਾਕਟਰਾਂ ਦੀ ਰੇਖ-ਦੇਖ ਹੇਠ ਹਨ।
ਪਿਛਲੇ 12 ਦਿਨਾਂ 'ਚ ਜੰਮੂ-ਕਸ਼ਮੀਰ 'ਚ ਗੈਰ-ਕਸ਼ਮੀਰੀ ਲੋਕਾਂ 'ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਇਲਾਕੇ 'ਚ ਅੱਤਵਾਦੀਆਂ ਨੇ 7 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 'ਚੋਂ ਇਕ ਡਾਕਟਰ ਦੀ ਪਛਾਣ ਸ਼ਾਹਨਵਾਜ਼ ਅਹਿਮਦ ਵਜੋਂ ਹੋਈ ਹੈ। ਇਸ ਹਮਲੇ ਦੇ ਵਿੱਚ ਪੰਜਾਬ ਦੇ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ।
ਇਸ ਤੋਂ ਪਹਿਲਾਂ 16 ਅਕਤੂਬਰ ਨੂੰ ਸ਼ੋਪੀਆਂ 'ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।