ਕੁਲਗਾਮ 'ਚ ਅੱਤਵਾਦੀ ਹਮਲਾ, ਬੀਜੇਪੀ ਲੀਡਰ ਤੇ ਸਰਪੰਚ ਦਾ ਕਤਲ
ਏਬੀਪੀ ਸਾਂਝਾ | 06 Aug 2020 10:41 AM (IST)
ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਭਾਜਪਾ ਨੇਤਾ ਨੂੰ ਨਿਸ਼ਾਨਾ ਬਣਾਇਆ ਹੈ। ਕੁਲਗਾਮ ਵਿੱਚ ਅੱਤਵਾਦੀਆਂ ਨੇ ਇੱਕ ਭਾਜਪਾ ਸਰਪੰਚ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਸੰਕੇਤਕ ਤਸਵੀਰ
ਸ੍ਰੀਨਗਰ: ਜੰਮੂ-ਕਸ਼ਮੀਰ (Jammu and Kashmir) ਵਿੱਚ ਭਾਜਪਾ ਨੇਤਾਵਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹੁਣ ਕੁਲਗਾਮ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (BJP) ਦੇ ਸਰਪੰਚ ਸੱਜਾਦ ਅਹਿਮਦ (Sajad Ahmad) ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸੱਜਾਦ 'ਤੇ ਗੋਲੀਆਂ ਚਲਾਈਆਂ। ਇਸ ਫਾਇਰਿੰਗ 'ਚ ਉਹ ਜ਼ਖਮੀ ਹੋ ਗਿਆ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਪਿਛਲੇ ਜੁਲਾਈ ਵਿੱਚ ਅੱਤਵਾਦੀਆਂ ਨੇ ਬਾਂਦੀਪੋਰਾ ਵਿੱਚ ਭਾਜਪਾ ਨੇਤਾ ਵਸੀਮ ਬੇਰੀ ਦਾ ਕਤਲ ਕਰ ਦਿੱਤਾ ਸੀ। ਅੱਤਵਾਦੀਆਂ ਦੇ ਇਸ ਹਮਲੇ ਵਿੱਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਾਰੀ ਤੇ ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904