ਜੰਮੂ-ਕਸ਼ਮੀਰ 'ਚ ਖੁੱਲ੍ਹਿਆ AAP ਦਾ ਖਾਤਾ, ਅਰਵਿੰਦ ਕੇਜਰੀਵਾਲ ਹੋਏ ਬਾਗੋ-ਬਾਗ਼, ਕਿਹਾ- 'ਪੰਜਵੇਂ ਸੂਬੇ 'ਚ...'
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਵੀ ਖਾਤਾ ਖੋਲ੍ਹ ਲਿਆ ਹੈ। ਪਾਰਟੀ ਨੇ ਡੋਡਾ ਤੋਂ ਜਿੱਤ ਹਾਸਲ ਕੀਤੀ ਹੈ।
Jammu Kashmir Election Result 2024: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦਾ ਖਾਤਾ ਖੁੱਲ੍ਹ ਗਿਆ ਹੈ। ਡੋਡਾ ਵਿਧਾਨ ਸਭਾ ਤੋਂ ਆਪ ਉਮੀਦਵਾਰ ਮਹਿਰਾਜ ਮਲਿਕ (Mehraj Malik) 4770 ਵੋਟਾਂ ਨਾਲ ਜੇਤੂ ਰਹੇ ਹਨ।
ਇਸ ਜਿੱਤ 'ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ, ''ਭਾਜਪਾ ਨੂੰ ਹਰਾ ਕੇ ਸ਼ਾਨਦਾਰ ਜਿੱਤ ਲਈ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਬਹੁਤ ਵਧੀਆ ਢੰਗ ਨਾਲ ਚੋਣਾਂ ਲੜੀਆਂ। ਪੰਜਵੇਂ ਸੂਬੇ ਵਿੱਚ ਵਿਧਾਇਕ ਬਣਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਬਹੁਤ ਬਹੁਤ ਮੁਬਾਰਕਾਂ।
डोडा से आम आदमी पार्टी के उम्मीदवार मेहराज मलिक द्वारा बीजेपी को हराकर शानदार जीत हासिल करने के लिए बहुत बहुत बधाई। आप बहुत अच्छा चुनाव लड़े।
— Arvind Kejriwal (@ArvindKejriwal) October 8, 2024
पांचवें राज्य में MLA बनने पर पूरी आम आदमी पार्टी को बधाई।
ਆਪ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਗੋਆ ਵਿੱਚ ਵੀ ਵਿਧਾਇਕ ਜਿੱਤੇ ਫਿਰ ਗੁਜਰਾਤ ਤੋਂ ਵੀ ਵਿਧਾਇਕ ਜਿੱਤੇ ਆਪ ਕੌਮੀ ਪਾਰਟੀ ਬਣ ਗਈ। ਜੰਮੂ-ਕਸ਼ਮੀਰ ਦੇ ਲੋਕਾਂ ਨੇ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਭੇਜੀ ਹੈ। ਪੂਰੇ ਦੇਸ਼ 'ਚ 'ਆਪ' ਨੂੰ ਲੈ ਕੇ ਉਤਸ਼ਾਹ ਦਾ ਮਾਹੌਲ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ