ਸ਼ਹੀਦ ਡੀਐਸਪੀ ਦਾ ਨਾਂ ਅਮਨ ਠਾਕੁਰ ਹੈ। ਉਨ੍ਹਾਂ ਨੂੰ ਸਿਰ ਵਿੱਚ ਗੋਲ਼ੀ ਲੱਗੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਮੁਕਾਬਲੇ ਵਿੱਚ ਫੌਜ ਦੇ ਇੱਕ ਹੌਲਦਾਰ ਵੀ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਮੇਜਰ ਸਮੇਤ ਦੋ ਜਵਾਨ ਜ਼ਖ਼ਮੀ ਹਨ।
ਦੱਸ ਦੇਈਏ ਕਿ 14 ਫਰਵਰੀ ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਪਿੱਛੋਂ ਫੌਜ ਅੱਤਵਾਦੀਆਂ ਖਿਲਾਫ ਵੱਡੇ ਪੱਧਰ ’ਤੇ ਆਪਰੇਸ਼ਨ ਚਲਾ ਰਹੀ ਹੈ। 18 ਫਰਵਰੀ ਨੂੰ ਫੌਜ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਦਾ ਖ਼ਾਤਮਾ ਕੀਤਾ ਸੀ ਜਿਨ੍ਹਾਂ ਵਿੱਚ ਪੁਲਵਾਮਾ ਹਮਲੇ ਦੇ ਸਾਜ਼ਿਸ਼ਘਾੜੇ ਵੀ ਸ਼ਾਮਲ ਸਨ। ਉਨ੍ਹਾਂ ਦੀ ਪਛਾਣ ਕਾਮਰਾਨ ਤੇ ਅਬਦੁਲ ਰਸ਼ੀਦ ਉਰਫ ਗਾਜੀ ਵਜੋਂ ਹੋਈ ਸੀ।