ਸ੍ਰੀਨਗਰ: ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ 'ਚ ਅੱਜ ਸਵੇਰੇ ਸੈਨਾ ਨੇ ਦੋ ਅੱਤਵਾਦੀਆਂ ਨੂੰ ਮਾਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਹ ਅੱਤਵਾਦੀ ਕੰਟਰੋਲ ਰੇਖਾ (LOC) ਦੇ ਨਾਲ-ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਦੌਰਾਨ ਫੌਜ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਉਨ੍ਹਾਂ ਨੂੰ ਢੇਰ ਕਰ ਦਿੱਤਾ।

ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੈਨਿਕਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਵੇਖੀਆਂ। ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਮੋਰਚਾ ਸੰਭਾਲਦੇ ਹੋਏ ਅਚਾਨਕ ਹਮਲਾ ਕੀਤਾ। ਫੌਜ ਦੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੌਕੇ ਤੋਂ ਦੋ ਏਕੇ 47 ਰਾਈਫਲਾਂ ਅਤੇ ਯੁੱਧ ਵਿੱਚ ਵਰਤੀਆਂ ਗਈਆਂ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ।

ਖੁਫੀਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਫੌਜ ਦੀ ਚਿਤਾਵਨੀ:

ਖਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਸਿਰਫ ਜੂਨ ਦੇ ਮਹੀਨੇ ਵਿਚ 48 ਅੱਤਵਾਦੀ ਢੇਰ ਕੀਤੇ ਗਏ ਹਨ। ਇੱਥੇ ਭਾਰਤੀ ਖ਼ੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਸੈਨਾ ਅਲਰਟ ‘ਤੇ ਹੈ। ਖੁਫੀਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਕਸ਼ਮੀਰ ਵਿਚ ਪੁਲਵਾਮਾ ਵਾਂਗ ਹਮਲੇ ਦੀ ਅੱਤਵਾਦੀ ਸਾਜਿਸ਼ ਰਚ ਰਿਹਾ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904