Jammu Kashmir News : ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ, ਇਕ ਪਾਕਿਸਤਾਨੀ ਸਣੇ ਜੈਸ਼ ਦੇ 2 ਅੱਤਵਾਦੀ ਢੇਰ, ਇਕ ਅੱਤਵਾਦੀ ਜ਼ਿੰਦਾ ਫੜਿਆ
Jammu Kashmir News : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
Jammu Kashmir News : ਜੰਮੂ-ਕਸ਼ਮੀਰ ਦੇ ਗਾਂਦਰਬਲ ਇਲਾਕੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਹੋਰ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਆਪਰੇਸ਼ਨ ਦੌਰਾਨ ਕੁਝ ਸਮਾਂ ਪਹਿਲਾਂ ਅੱਤਵਾਦੀ ਸੰਗਠਨ ਲਸ਼ਕਰ ਦਾ ਇੱਕ ਅੱਤਵਾਦੀ ਮਾਰਿਆ ਗਿਆ ਸੀ। ਫਿਲਹਾਲ ਪੁਲਿਸ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮਾਮਲੇ 'ਤੇ ਗੱਲ ਕਰਦੇ ਹੋਏ ਕਸ਼ਮੀਰ ਦੇ ਆਈਜੀਪੀ ਦਾ ਕਹਿਣਾ ਹੈ, 'ਅਸੀਂ ਬੀਤੀ ਰਾਤ 4-5 ਥਾਵਾਂ 'ਤੇ ਸਾਂਝੀ ਕਾਰਵਾਈ ਸ਼ੁਰੂ ਕੀਤੀ। ਹੁਣ ਤੱਕ ਪੁਲਵਾਮਾ 'ਚ 1 ਪਾਕਿਸਤਾਨੀ ਸਮੇਤ ਜੈਸ਼ ਦੇ 2 ਅੱਤਵਾਦੀ ਮਾਰੇ ਜਾ ਚੁੱਕੇ ਹਨ, ਜਦਕਿ ਗਾਂਦਰਬਲ ਅਤੇ ਹੰਦਵਾੜਾ 'ਚ ਲਸ਼ਕਰ ਦਾ 1 ਅੱਤਵਾਦੀ ਮਾਰਿਆ ਗਿਆ ਹੈ।
ਇਸ ਤੋਂ ਇਲਾਵਾ ਅਸੀਂ ਇਕ ਅੱਤਵਾਦੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੰਦਵਾੜਾ ਅਤੇ ਪੁਲਵਾਮਾ ਵਿੱਚ ਮੁੱਠਭੇੜ ਦੀ ਕਾਰਵਾਈ ਖਤਮ ਹੋ ਗਈ ਹੈ। ਵੀਰਵਾਰ ਨੂੰ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
We had launched joint ops at 4-5 locations yesterday night. So far 2 terrorists of JeM including 1 Pakistani killed in Pulwama, 1 terrorist of LeT killed each in Ganderbal & Handwara. Encounters over in Handwara & Pulwama. Also arrested 1 terrorist alive: IGP Kashmir
— ANI (@ANI) March 12, 2022
(File pic) pic.twitter.com/BPN25Gx3dz
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਚਾਰ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੂਹ 'ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਸੋਪੋਰ ਦੇ ਰਫੀਆਬਾਦ ਦੇ ਨਦੀਹਾਲ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਸੰਗਠਨ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰੇਨੇਡ ਹਮਲਾ ਐਤਵਾਰ ਨੂੰ ਹੋਇਆ
ਜੰਮੂ-ਕਸ਼ਮੀਰ ਪੁਲਿਸ ਨੇ ਮੰਗਲਵਾਰ ਨੂੰ ਸ਼੍ਰੀਨਗਰ ਦੇ ਮੱਧ ਵਿਚ ਵਿਅਸਤ ਅਮੀਰਾ ਕਦਲ ਪੁਲ 'ਤੇ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ 'ਚ ਦੋ ਨਾਗਰਿਕ ਮਾਰੇ ਗਏ ਅਤੇ 36 ਹੋਰ ਜ਼ਖਮੀ ਹੋ ਗਏ।