ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਸੁੰਜਵਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਦੌਰਾਨ ਸੁਰੱਖਿਆ ਬਲ ਦੇ ਇੱਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਇਸ ਆਪਰੇਸ਼ਨ 'ਚ 4 ਜਵਾਨ ਵੀ ਜ਼ਖਮੀ ਹੋਏ ਹਨ। ਰਾਤ ਤੋਂ ਹੀ ਇਲਾਕੇ ਨੂੰ ਘੇਰਾ ਪਾ ਕੇ ਮੁੱਠਭੇੜ ਜਾਰੀ ਹੈ।



ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 1 ਜਵਾਨ ਸ਼ਹੀਦ ਹੋ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਮੁੱਠਭੇੜ ਅਜੇ ਵੀ ਜਾਰੀ ਹੈ। ਉਸ ਨੇ ਇਹ ਵੀ ਦੱਸਿਆ ਕਿ ਅੱਤਵਾਦੀਆਂ ਦੇ ਕਿਸੇ ਘਰ ਵਿੱਚ ਲੁਕੇ ਹੋਣ ਦੀ ਸੰਭਾਵਨਾ ਹੈ।