ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ
ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਲਾਕੇ 'ਚ ਕੁਝ ਹੋਰ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਹੈ, ਜਿਸ ਲਈ ਕਾਰਵਾਈ ਕੀਤੀ ਜਾ ਰਹੀ ਹੈ।
Jammu and Kashmir One terrorist killed in encounter between army and terrorists in Shopian operation underway
Terrorist Encounter: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਹ ਮੁਕਾਬਲਾ ਵੀਰਵਾਰ ਦੇਰ ਸ਼ਾਮ ਸ਼ੋਪੀਆਂ ਦੇ ਤੁਰਕਵਾਂਗਮ ਇਲਾਕੇ ਵਿੱਚ ਸ਼ੁਰੂ ਹੋਇਆ, ਜਿਸ ਤੋਂ ਬਾਅਦ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਲਾਕੇ 'ਚ ਕੁਝ ਹੋਰ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਹੈ, ਜਿਸ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
Jammu & Kashmir | An encounter has started in the Turkwangam area of Shopian. Police and security forces are on the job. Further details awaited: Police
— ANI (@ANI) March 31, 2022
ਦੱਸ ਦਈਏ ਕਿ ਵੀਰਵਾਰ ਨੂੰ ਤੁਰਕਵਾਂਗਮ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਲਾਸ਼ੀ ਮੁਹਿੰਮ ਚਲਾਈ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਲੁਕੇ ਹੋਣ ਦਾ ਪਤਾ ਲਗਾਇਆ ਅਤੇ ਉਨ੍ਹਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਲਾਕੇ 'ਚ ਅਜੇ ਵੀ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ, ਜਿਨ੍ਹਾਂ ਦੀ ਸੁਰੱਖਿਆ ਬਲਾਂ ਵਲੋਂ ਭਾਲ ਕੀਤੀ ਜਾ ਰਹੀ ਹੈ।
ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਕਈ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾ ਰਹੇ ਹਨ ਅਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ: Weather Updates: ਗਰਮੀ ਦਾ ਕਹਿਰ ਸ਼ੁਰੂ, 5 ਅਪ੍ਰੈਲ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ