ਜੰਮੂ-ਕਸ਼ਮੀਰ 'ਚ ਕਈ ਥਾਈਂ ਪੱਥਰਬਾਜ਼ੀ, ਸਿਆਸੀ ਲੀਡਰਾਂ ਸਣੇ 100 ਤੋਂ ਜ਼ਿਆਦਾ ਗ੍ਰਿਫ਼ਤਾਰ
ਕਸ਼ਮੀਰ ਘਾਟੀ ਵਿੱਚ ਸੰਚਾਰ ਵਿਵਸਥਾ ਠੱਪ ਹੋਣ ਤੇ ਕਈ ਤਰ੍ਹਾਂ ਦੀਆਂ ਪੰਬਾਦੀਆਂ ਦੇ ਚੱਲਦਿਆਂ ਵੀ ਕਈ ਥਾਵਾਂ 'ਤੇ ਪੱਥਰਬਾਜ਼ੀ ਹੋਈ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੇ ਲੀਡਰਾਂ ਤੇ ਵਰਕਰਾਂ ਸਮੇਤ 100 ਤੋਂ ਵੱਧ ਲੋਕਾਂ ਗ੍ਰਿਫ਼ਤਾਰ ਕੀਤਾ ਹੈ। ਏਜੰਸੀਆਂ ਨੇ ਇਸ ਪਿੱਛੇ ਸ਼ਾਂਤੀ ਲਈ ਖ਼ਤਰਾ ਹੋਣ ਦਾ ਹਵਾਲਾ ਦਿੱਤਾ ਹੈ।
ਜੰਮੂ: ਕਸ਼ਮੀਰ ਘਾਟੀ ਵਿੱਚ ਸੰਚਾਰ ਵਿਵਸਥਾ ਠੱਪ ਹੋਣ ਤੇ ਕਈ ਤਰ੍ਹਾਂ ਦੀਆਂ ਪੰਬਾਦੀਆਂ ਦੇ ਚੱਲਦਿਆਂ ਵੀ ਕਈ ਥਾਵਾਂ 'ਤੇ ਪੱਥਰਬਾਜ਼ੀ ਹੋਈ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੇ ਲੀਡਰਾਂ ਤੇ ਵਰਕਰਾਂ ਸਮੇਤ 100 ਤੋਂ ਵੱਧ ਲੋਕਾਂ ਗ੍ਰਿਫ਼ਤਾਰ ਕੀਤਾ ਹੈ। ਏਜੰਸੀਆਂ ਨੇ ਇਸ ਪਿੱਛੇ ਸ਼ਾਂਤੀ ਲਈ ਖ਼ਤਰਾ ਹੋਣ ਦਾ ਹਵਾਲਾ ਦਿੱਤਾ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਗ੍ਰਿਫ਼ਤਾਰੀ ਬਾਰੇ ਕੁਝ ਜ਼ਿਆਦਾ ਨਹੀਂ ਦੱਸਿਆ।
ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਐਤਵਾਰ ਤੋਂ ਨਜ਼ਰਬੰਦ ਸਨ। ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਖ਼ਤਰਾ ਦੱਸਦਿਆਂ ਸੋਮਵਾਰ ਰਾਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ 'ਜੰਮੂ-ਕਸ਼ਮੀਰ ਪੀਪਲਜ਼ ਕਾਨਫਰੰਸ' ਦੇ ਲੀਡਰ ਸੱਜਾਦ ਲੋਨ ਤੇ ਇਮਰਾਨ ਅੰਸਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੱਥਰਬਾਜ਼ੀ ਦੀਆਂ ਕੁਝ ਘਟਨਾਵਾਂ ਨੂੰ ਛੱਡ ਕੇ ਜੰਮੂ-ਕਸ਼ਮੀਰ ਦੇ ਤਿੰਨ ਖੇਤਰਾਂ ਵਿੱਚ ਹਾਲਾਤ ਆਮ ਹਨ। ਅਧਿਕਾਰੀਆਂ ਨੇ ਕਿਹਾ ਕਿ ਪੱਥਰਬਾਜ਼ੀ ਦੀਆਂ ਕੁਝ ਘਟਨਾਵਾਂ ਦੀ ਜਾਣਕਾਰੀ ਮਿਲੀ ਹੈ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਵਿੱਚ ਕੁਝ ਦੁਕਾਨਾਂ ਖੁੱਲ੍ਹੀਆਂ ਤੇ ਪਾਬੰਧੀਆਂ ਦੇ ਬਾਵਜੂਦ ਸੜਕਾਂ 'ਤੇ ਲੋਕਾਂ ਦੀ ਆਵਾਜਾਈ ਵਧੀ ਹੈ। ਹਾਲਾਂਕਿ ਉਨ੍ਹਾਂ ਦੱਸਿਆ ਕਿ ਹਾਲਾਤ ਆਮ ਹਨ।