Jammu and kashmir news: ਜੰਮੂ-ਕਸ਼ਮੀਰ ਰਿਜ਼ਰਵੇਸ਼ਨ-ਪੁਨਰਗਠਨ ਸੋਧ ਬਿੱਲ ਰਾਜ ਸਭਾ ‘ਚ ਪਾਸ, ਸ਼ਾਹ ਨੇ ਵਿਰੋਧੀ ਧਿਰ ਨੂੰ ਦਿੱਤੀ ਇਹ ਚੇਤਾਵਨੀ
Jammu and kashmir news: ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਰਾਜ ਸਭਾ ਵਿੱਚ ਪਾਸ ਕੀਤੇ ਗਏ ਹਨ। ਦੋਵੇਂ ਬਿੱਲ ਪਿਛਲੇ ਹਫ਼ਤੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ।
Jammu and kashmir news: ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਰਾਜ ਸਭਾ ਵਿੱਚ ਪਾਸ ਕੀਤੇ ਗਏ ਹਨ। ਦੋਵੇਂ ਬਿੱਲ ਪਿਛਲੇ ਹਫ਼ਤੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ।ਰਾਜ ਸਭਾ 'ਚ ਬਹਿਸ ਦੌਰਾਨ ਅਮਿਤ ਸ਼ਾਹ ਨੇ ਧਾਰਾ 370 ਹਟਾਉਣ ਦਾ ਵਿਰੋਧ ਕਰ ਰਹੇ ਵਿਰੋਧੀ ਧਿਰ ਨੂੰ ਚਿਤਾਵਨੀ ਦਿੱਤੀ ਕਿ ਉਹ ਵਾਪਸ ਆ ਜਾਣ, ਨਹੀਂ ਤਾਂ ਜਿੰਨੇ ਹਨ, ਉਹ ਵੀ ਨਹੀਂ ਬਚਣਗੇ। ਦਰਅਸਲ ਦਿਨ ਭਰ ਬਿੱਲ 'ਤੇ ਬਹਿਸ ਦੌਰਾਨ ਵਿਰੋਧੀ ਧਿਰ ਸੁਪਰੀਮ ਕੋਰਟ ਦੇ ਫੈਸਲੇ ਨੂੰ ਗਲਤ ਦੱਸਦੀ ਰਹੀ।
ਅਮਿਤ ਸ਼ਾਹ ਦੇ ਜਵਾਬ ਦੌਰਾਨ ਵੀ ਵਿਰੋਧੀ ਧਿਰ ਨੇ ਰਾਜ ਸਭਾ ਤੋਂ ਵਾਕਆਊਟ ਕਰ ਦਿੱਤਾ। ਇਸ ਤੋਂ ਬਾਅਦ ਬਿੱਲਾਂ 'ਤੇ ਵੋਟਿੰਗ ਹੋਈ ਅਤੇ ਦੋਵੇਂ ਬਿੱਲ ਰਾਜ ਸਭਾ ਵਿੱਚ ਪਾਸ ਵੀ ਹੋ ਗਏ। ਬਿੱਲ ਦੇ ਪਾਸ ਹੋਣ ਨਾਲ ਜੰਮੂ ਵਿੱਚ 37 ਦੀ ਬਜਾਏ 43 ਅਤੇ ਕਸ਼ਮੀਰ ਵਿੱਚ 46 ਦੀ ਬਜਾਏ 47 ਵਿਧਾਨ ਸਭਾ ਸੀਟਾਂ ਹੋ ਜਾਣਗੀਆਂ। ਪਹਿਲਾਂ 83 ਸੀਟਾਂ ਸਨ, ਜੋ ਵਧ ਕੇ 90 ਹੋ ਜਾਣਗੀਆਂ। ਲੱਦਾਖ ਅਜੇ ਇਸ ਵਿੱਚ ਸ਼ਾਮਲ ਨਹੀਂ ਹੈ।
ਉੱਥੇ ਹੀ POK ਲਈ 24 ਸੀਟਾਂ ਰਾਖਵੀਆਂ ਹਨ। 9 ਸੀਟਾਂ SC/ST ਲਈ ਰਾਖਵੀਆਂ ਹਨ। ਇਸ ਤੋਂ ਇਲਾਵਾ ਕਸ਼ਮੀਰੀ ਪੰਡਿਤਾਂ ਲਈ 2 ਸੀਟਾਂ ਅਤੇ ਪੀਓਕੇ ਦੇ ਵਿਸਥਾਪਿਤ ਲੋਕਾਂ ਲਈ 1 ਸੀਟ ਵੀ ਸੰਸਦ ਵਿੱਚ ਰਾਖਵੀਂ ਹੋਵੇਗੀ।
ਇਹ ਵੀ ਪੜ੍ਹੋ: Madhya Pradesh new CM: ਮੋਹਨ ਯਾਦਵ ਬਣੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ, ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਮਿਲੀ ਮਨਜ਼ੂਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।