ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪਹਿਲਗਾਮ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲ ਵਿੱਚ ਕੰਮ ਕਰਨ ਵਾਲੇ ਜੋੜੇ ਨੂੰ ਸਕੂਲ ਮੈਨੇਜਮੈਂਟ ਨੇ ਉਨ੍ਹਾਂ ਦੇ ਵਿਆਹ ਵਾਲੇ ਦਿਨ ਬਰਖਾਸਤ ਕਰ ਦਿੱਤਾ। ਸਕੂਲ ਮੈਨੇਜਮੈਂਟ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਰੋਮਾਂਸ ਦਾ ਵਿਦਿਆਰਥੀਆਂ 'ਤੇ ਗਲਤ ਅਸਰ ਹੋਵੇਗਾ। ਪਹਿਲਗਾਮ ਦੇ ਤਰਾਲ ਸ਼ਹਿਰ ਵਿੱਚ ਰਹਿਣ ਵਾਲੇ ਤਾਰੀਕ ਭੱਟ ਤੇ ਸੁਮਾਇਆ ਬਸ਼ੀਰ ਪੰਪੋਰ ਐਜੂਕੇਸ਼ਨਲ ਇੰਸਟੀਟਿਊਟ ਵਿੱਚ ਕਈ ਸਾਲਾਂ ਤੋਂ ਪੜ੍ਹਾ ਰਹੇ ਹਨ।


ਉਨ੍ਹਾਂ ਦਾ ਇਲਜ਼ਾਮ ਹੈ ਕਿ 30 ਨਵੰਬਰ ਨੂੰ ਸਕੂਲ ਮੈਨੇਜਮੈਂਟ ਨੇ ਉਨ੍ਹਾਂ ਦੀ ਨੌਕਰੀ ਨੂੰ ਗਲਤ ਤਰੀਕੇ ਨਾਲ ਖਤਮ ਕਰ ਦਿੱਤਾ। ਇਸੇ ਦਿਨ ਉਨ੍ਹਾਂ ਦਾ ਵਿਆਹ ਸੀ। ਸਕੂਲ ਮੈਨੇਜਮੈਂਟ ਨਾਲ ਜੁੜੇ ਬਸ਼ੀਰ ਮਸੂਦੀ ਨੇ ਕਿਹਾ ਕਿ ਦੋਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਕਿਉਂਕਿ ਦੋਵੇਂ ਵਿਆਹ ਤੋਂ ਪਹਿਲਾਂ ਹੀ ਰੋਮਾਂਟਿਕ ਰਿਲੇਸ਼ਨਸ਼ਿਪ ਵਿੱਚ ਸਨ।

ਭੱਟ ਨੇ ਕਿਹਾ ਕਿ ਉਨ੍ਹਾਂ ਦੀ ਅਰੇਂਜ ਮੈਰਿਜ ਸੀ। ਕੁਝ ਮਹੀਨੇ ਪਹਿਲਾਂ ਮੰਗਣੀ ਹੋਈ ਸੀ। ਉਨ੍ਹਾਂ ਕਿਹਾ ਕਿ ਸਕੂਲ ਨੇ ਉਨ੍ਹਾਂ ਨੂੰ ਆਪਣਾ ਪੱਖ ਰਖਣ ਦਾ ਸਮਾਂ ਹੀ ਨਹੀਂ ਦਿੱਤਾ। ਸਕੂਲ ਮੈਨੇਜਮੈਂਟ ਨੇ ਛੁੱਟੀ ਦੀ ਅਰਜ਼ੀ ਨੂੰ ਵੀ ਕਬੂਲ ਕਰ ਲਿਆ ਸੀ।