ਜੰਮੂ-ਕਸ਼ਮੀਰ : ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਸੋਪੋਰ 'ਚ ਸੁਰੱਖਿਆ ਬਲਾਂ ਨੂੰ ਬੁੱਧਵਾਰ ਨੂੰ ਵੱਡੀ ਸਫਲਤਾ ਮਿਲੀ ਹੈ। ਦੇਰ ਰਾਤ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਅੱਤਵਾਦੀਆਂ ਕੋਲੋਂ ਵੱਡੀ ਗਿਣਤੀ 'ਚ ਹਥਿਆਰ ਬਰਾਮਦ ਹੋਏ ਹਨ। ਪੁਲੀਸ ਅਨੁਸਾਰ ਇਨ੍ਹਾਂ ਕੋਲੋਂ ਪਿਸਤੌਲ, ਚੀਨੀ ਬਣੇ ਗ੍ਰੇਨੇਡ ਅਤੇ ਗੋਲੀਆਂ ਬਰਾਮਦ ਹੋਈਆਂ ਹਨ।
ਇਸ ਦੇ ਨਾਲ ਹੀ ਹੁਣ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਅੱਤਵਾਦੀਆਂ ਦੀ ਪਛਾਣ ਇਮਤਿਆਜ਼ ਅਹਿਮਦ ਗਨੇਈ ਅਤੇ ਵਸੀਮ ਅਹਿਮਦ ਲੋਨ ਵਾਸੀ ਬਟਿੰਗੂ ਵਜੋਂ ਹੋਈ ਹੈ। ਦੋਵਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਲਸ਼ਕਰ ਲਈ ਹਾਈਬ੍ਰਿਡ ਅੱਤਵਾਦੀ ਅਤੇ ਓਵਰ ਗਰਾਊਂਡ ਵਰਕਰ ਦੇ ਰੂਪ 'ਚ ਕੰਮ ਕਰਦੇ ਹਨ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਅੱਤਵਾਦੀ ਬਿਲਾਲ ਹਮਜ਼ਾ ਮੀਰ ਦੇ ਇਸ਼ਾਰੇ 'ਤੇ ਸੋਪੋਰ ਅਤੇ ਆਸਪਾਸ ਦੇ ਇਲਾਕਿਆਂ 'ਚ ਸੁਰੱਖਿਆ ਬਲਾਂ ਅਤੇ ਨਾਗਰਿਕਾਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਅੱਤਵਾਦੀਆਂ ਦੀ ਮੌਜੂਦਗੀ ਨੂੰ ਦੇਖਦਿਆਂ ਬਟਿੰਗੂ ਪਿੰਡ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਇੱਕ ਸੇਬ ਦੇ ਬਾਗ ਵਿੱਚ ਦੋ ਸ਼ੱਕੀ ਹਰਕਤਾਂ ਦੇਖੀਆਂ ਗਈਆਂ। ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਦੋਵਾਂ ਪਾਸੋਂ ਇੱਕ ਪਿਸਤੌਲ, ਮੈਗਜ਼ੀਨ, ਅੱਠ ਗੋਲੀਆਂ, ਹੈਂਡ ਗਰਨੇਡ ਆਦਿ ਬਰਾਮਦ ਹੋਏ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।