(Source: ECI/ABP News/ABP Majha)
Jammu Kashmir : ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦੀ ਵੱਡੀ ਕਾਰਵਾਈ, 2 ਅੱਤਵਾਦੀਆਂ ਨੇ ਕੀਤਾ ਸਿਰੰਡਰ
ਪੁਲਿਸ ਦੀ ਅਪੀਲ 'ਤੇ ਦੋਵਾਂ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ, ਜਿਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਦਰਅਸਲ ਫੌਜ ਅਤੇ ਪੁਲਿਸ ਨੇ ਵਿਸ਼ੇਸ਼ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਸੀ।
Jammu Kashmir : ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਹਦੀਗਾਮ ਇਲਾਕੇ 'ਚ ਹੋਇਆ। ਜਿੱਥੇ ਫੌਜ ਸਮੇਤ ਪੁਲਿਸ ਕਰਮਚਾਰੀ ਮੌਕੇ 'ਤੇ ਮੌਜੂਦ ਸਨ। ਤਾਜ਼ਾ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। 2 ਅੱਤਵਾਦੀਆਂ ਨੇ ਆਤਮ ਸਮਰਪਣ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਅਪੀਲ 'ਤੇ ਦੋਵਾਂ ਅੱਤਵਾਦੀਆਂ ਨੇ ਆਤਮ ਸਮਰਪਣ ਕਰ ਦਿੱਤਾ, ਜਿਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਦਰਅਸਲ ਫੌਜ ਅਤੇ ਪੁਲਿਸ ਨੇ ਵਿਸ਼ੇਸ਼ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਸੀ। ਪੁਲਿਸ ਨੂੰ ਹਦੀਗਾਮ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫੌਜ ਸਮੇਤ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਜੂਨ ਤੱਕ 130 ਅੱਤਵਾਦੀ ਮਾਰੇ
ਦੱਸ ਦਈਏ ਕਿ ਟਾਰਗੇਟ ਕਿਲਿੰਗ ਦੇ ਵਧਦੇ ਮਾਮਲਿਆਂ ਵਿਚਾਲੇ ਫੌਜ ਅੱਤਵਾਦੀਆਂ ਖਿਲਾਫ ਆਪਣੀ ਮੁਹਿੰਮ ਨੂੰ ਲਗਾਤਾਰ ਤੇਜ਼ ਕਰ ਰਹੀ ਹੈ। ਪੁਲਿਸ ਅਤੇ ਫੌਜ ਨੇ ਵੱਡੀ ਗਿਣਤੀ 'ਚ ਅੱਤਵਾਦੀਆਂ ਦੇ ਕਮਾਂਡਰ ਅਤੇ ਅੱਤਵਾਦੀ ਮਾਰੇ ਗਏ ਹਨ। ਸਾਊਥ ਏਸ਼ੀਆ ਟੈਰੋਰਿਜ਼ਮ ਪੋਰਟਲ ਮੁਤਾਬਕ ਸਾਲ 2022 'ਚ ਜੂਨ ਮਹੀਨੇ ਤੱਕ 130 ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸ ਦੇ ਨਾਲ ਹੀ 20 ਨਾਗਰਿਕ ਅਤੇ 19 ਸੁਰੱਖਿਆ ਬਲਾਂ ਦੇ ਜਵਾਨ ਮਾਰੇ ਗਏ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :