Terrorist Encounter : ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਸ਼ੋਪੀਆਂ ਜ਼ਿਲਿਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਕਈ ਅੱਤਵਾਦੀਆਂ ਨੂੰ ਘੇਰਦੇ ਹੋਏ 2 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਸ਼ੁੱਕਰਵਾਰ ਰਾਤ ਤੋਂ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਬਾਰਾਮੂਲਾ ਦੇ ਪੱਟਨ ਇਲਾਕੇ ਦੇ ਯੇਦੁਪੋਰਾ ਇਲਾਕੇ 'ਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਬਲ ਆਪਣਾ ਕੰਮ ਕਰ ਰਹੇ ਹਨ ਅਤੇ ਅਗਲੇਰੀ ਜਾਣਕਾਰੀ ਕੁਝ ਸਮੇਂ ਵਿੱਚ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਸ਼ੋਪੀਆਂ ਜ਼ਿਲ੍ਹੇ ਦੇ ਚਿਤਰਾਗਾਮ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਦਰਅਸਲ ਸੁਰੱਖਿਆ ਬਲਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਇਨ੍ਹਾਂ ਇਲਾਕਿਆਂ 'ਚ ਕੁਝ ਅੱਤਵਾਦੀ ਇਕੱਠੇ ਹੋਏ ਹਨ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਬਾਰਾਮੂਲਾ 'ਚ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਜਾਰੀ ਹੈ।
ਕੁਲਗਾਮ 'ਚ ਤਿੰਨ ਅੱਤਵਾਦੀ ਢੇਰ
ਇਸ ਤੋਂ ਪਹਿਲਾਂ ਮੰਗਲਵਾਰ ਅਤੇ ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ। ਪੁਲਸ ਨੇ ਕਿਹਾ ਸੀ ਕਿ ਸੁਰੱਖਿਆ ਬਲਾਂ ਨੇ ਜ਼ਿਲੇ ਦੇ ਅਹਵਾਤੂ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਘੇਰਾਬੰਦੀ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ ਨਾਕਾਬੰਦੀ ਕੀਤੀ ਗਈ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਮੌਕਾ ਨਹੀਂ ਦਿੱਤਾ। ਕਈ ਵਾਰ ਆਤਮ ਸਮਰਪਣ ਕਰਨ ਦੀ ਅਪੀਲ ਕਰਨ ਤੋਂ ਬਾਅਦ ਵੀ ਉਨ੍ਹਾਂ ਨੇ ਗੱਲ ਨਹੀਂ ਮੰਨੀ ਅਤੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਜਾਰੀ ਰੱਖੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਪਾਕਿਸਤਾਨੀ ਅੱਤਵਾਦੀ ਅਬੂ ਹੁਰੇਰਾ ਢੇਰ
ਕਰੀਬ ਚਾਰ ਘੰਟੇ ਤੱਕ ਚੱਲੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਦੋ ਸਥਾਨਕ ਅੱਤਵਾਦੀਆਂ ਦੇ ਘੇਰੇ ਜਾਣ ਦੀ ਖ਼ਬਰ ਹੈ, ਜਿਸ ਵਿੱਚ ਦੋਵੇਂ ਮਾਰੇ ਗਏ ਹਨ। ਦੋਵੇਂ ਕਈ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਸਨ। ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਜੈਸ਼ ਮੁਖੀ ਪਾਕਿਸਤਾਨੀ ਅੱਤਵਾਦੀ ਅਬੂ ਹੁਰੇਰਾ ਬਟਪੋਰਾ ਇਲਾਕੇ 'ਚ ਇਕ ਮੁਕਾਬਲੇ 'ਚ ਮਾਰਿਆ ਗਿਆ ਸੀ। ਉਸ ਕੋਲੋਂ ਹਥਿਆਰ, ਗ੍ਰੇਨੇਡ ਬਰਾਮਦ ਹੋਏ ਹਨ। ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਅਤੇ ਦੋ ਨਾਗਰਿਕਾਂ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ।