Terrorist Attack: ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਫਿਰ ਤਣਾਅ! ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਕੀਤੀ ਗੋਲੀਬਾਰੀ, ਦੋ ਜਵਾਨ ਸ਼ਹੀਦ
Jammu & Kashmir: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਇੱਕ ਵਾਰੀ ਫਿਰ ਮਾੜੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਦੋ ਜਵਾਨ ਹੁਣ ਸ਼ਹੀਦ ਹੋ ਗਏ ਹਨ।10 ਅਗਸਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ।
Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸ਼ਨੀਵਾਰ ਯਾਨੀਕਿ ਅੱਜ 10 ਅਗਸਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਜ਼ਖਮੀ ਹੋਏ ਦੋ ਜਵਾਨ ਹੁਣ ਸ਼ਹੀਦ ਹੋ ਗਏ ਹਨ। ਫੌਜ ਨੇ ਦੱਸਿਆ ਕਿ ਇਕ ਫੌਜੀ ਅਤੇ ਦੋ ਨਾਗਰਿਕ ਅਜੇ ਵੀ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਨੰਤਨਾਗ ਜ਼ਿਲੇ ਦੇ ਕੋਕਰਨਾਗ ਦੇ ਅਹਲਾਨ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ।
ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ
ਇੱਕ ਅਧਿਕਾਰੀ ਨੇ ਕਿਹਾ, "ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਟੀਮ ਨੇ ਇੱਕ ਖਾਸ ਇਨਪੁਟ ਤੋਂ ਬਾਅਦ ਅਹਲਾਨ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।" ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਖਤਮ ਕਰਨ ਲਈ ਸੁਰੱਖਿਆ ਬਲ ਅੱਤਵਾਦੀਆਂ, ਉਨ੍ਹਾਂ ਦੇ ਸਮਰਥਕਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ।
OP GAGARMANDU, #Anantnag
— Chinar Corps🍁 - Indian Army (@ChinarcorpsIA) August 10, 2024
Based on specific intelligence input, a Joint Operation was launched by #IndianArmy, @JmuKmrPolice & @crpf_srinagar today in general area Kokernag, Anantnag. Contact was established and firefight ensued. Two personnel have been injured and evacuated from… pic.twitter.com/24DEESGtGZ
ਕਰੀਬ ਦੋ ਹਫਤੇ ਪਹਿਲਾਂ, ਫੌਜ ਨੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੈਟ) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ, ਜਿਸ 'ਚ ਇਕ ਫੌਜੀ ਸ਼ਹੀਦ ਹੋ ਗਿਆ ਸੀ, ਜਦਕਿ ਇਕ ਮੇਜਰ ਰੈਂਕ ਦੇ ਅਧਿਕਾਰੀ ਸਮੇਤ ਚਾਰ ਹੋਰ ਜ਼ਖਮੀ ਹੋ ਗਏ ਸਨ।
ਰਾਜੌਰੀ 'ਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ
ਪਿਛਲੇ ਮਹੀਨੇ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਗੁੰਡਾ ਖਵਾਸ ਇਲਾਕੇ 'ਚ ਰਾਸ਼ਟਰੀ ਰਾਈਫਲਜ਼ ਦੇ ਨਵੇਂ ਬਣੇ ਕੈਂਪ 'ਤੇ ਹਮਲਾ ਕੀਤਾ ਸੀ। ਫੌਜ ਨੇ ਅੱਤਵਾਦੀਆਂ ਦੀ ਗੋਲੀਬਾਰੀ ਦਾ ਜਵਾਬ ਦਿੱਤਾ ਸੀ, ਜਿਸ 'ਚ ਇਕ ਜਵਾਨ ਜ਼ਖਮੀ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਜੰਮੂ ਡਿਵੀਜ਼ਨ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਸਰਗਰਮ ਅੱਤਵਾਦੀਆਂ ਦੇ ਸਮੂਹ ਨਾਲ ਨਜਿੱਠਣ ਲਈ ਫੌਜ ਨੇ ਲਗਭਗ 4,000 ਵਾਧੂ ਸੈਨਿਕਾਂ ਨੂੰ ਤਾਇਨਾਤ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।