ਨਵੀਂ ਦਿੱਲੀ/ ਸ੍ਰੀਨਗਰ: ਜੰਮੂ-ਕਸ਼ਮੀਰ ਸਰਕਾਰ ਨੇ ਕਈ ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ 'ਤੇ ਇਲਜ਼ਾਮ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਇਨ੍ਹਾਂ ਨੇ ਰਾਜ ਵਿੱਚ ਅਸ਼ਾਂਤੀ ਫੈਲਾਉਣ ਦਾ ਕੰਮ ਕੀਤਾ ਹੈ।
ਵੀਰਵਾਰ ਨੂੰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਰਾਸ਼ਟਰ ਵਿਰੋਧੀ ਸਰਗਰਮੀਆਂ ਬਾਰੇ ਪੁਲਿਸ ਨੇ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਨੂੰ ਚੀਫ ਸੈਕਟਰੀ ਕੋਲ ਭੇਜਿਆ ਗਿਆ ਸੀ। ਉਨ੍ਹਾਂ ਨੇ ਸਬੰਧਤ ਮਹਿਕਮਿਆਂ ਦੇ ਮੁਖੀਆਂ ਨੂੰ ਇਹ ਮੁਲਾਜ਼ਮ ਬਰਖਾਸਤ ਕਰਨ ਲਈ ਕਿਹਾ ਹੈ।
ਬਰਖਾਸਤ ਮੁਲਾਜ਼ਮਾਂ ਵਿੱਚ ਕਸ਼ਮੀਰ ਯੂਨੀਵਰਸਿਟੀ ਦੇ ਸਹਾਇਕ ਰਜਿਸਟਰਾਰ ਤੋਂ ਇਲਾਵਾ ਸਿੱਖਿਆ, ਮਾਲ, ਸਿਹਤ, ਇੰਜਨੀਰਿੰਗ ਤੇ ਖੁਰਾਕ ਸਪਲਾਈ ਮਹਿਕਮਿਆਂ ਦੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ 10 ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।