Jammu Kashmir : ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਲਸ਼ਕਰ ਦੇ ਤਿੰਨ ਅੱਤਵਾਦੀ ਢੇਰ, ਸਰਚ ਆਪਰੇਸ਼ਨ ਜਾਰੀ
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਇੱਥੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਤਿੰਨੇ ਅੱਤਵਾਦੀ ਪਾਕਿਸਤਾਨੀ ਸੰਗਠਨ ਲਸ਼ਕਰ-ਏ ਤਾਇਬਾ (LeT) ਨਾਲ ਜੁੜੇ ਹੋਏ ਸਨ।
Jammu Kashmir 3 Terrorists Killed in Pulwama Encounter : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਇੱਥੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਤਿੰਨੇ ਅੱਤਵਾਦੀ ਪਾਕਿਸਤਾਨੀ ਸੰਗਠਨ ਲਸ਼ਕਰ-ਏ ਤਾਇਬਾ (LeT) ਨਾਲ ਜੁੜੇ ਹੋਏ ਸਨ। ਸੁਰੱਖਿਆ ਬਲਾਂ ਨੇ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਮਾਰੇ ਗਏ ਤਿੰਨ ਅੱਤਵਾਦੀ ਸਥਾਨਕ ਦੱਸੇ ਜਾਂਦੇ ਹਨ ਅਤੇ ਲਸ਼ਕਰ ਨਾਲ ਜੁੜੇ ਹੋਏ ਸਨ। ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰੇ ਗਏ ਤਿੰਨੇ ਅੱਤਵਾਦੀ ਸਥਾਨਕ ਸਨ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਸਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਲਸ਼ਕਰ ਦੇ ਤਿੰਨ ਅੱਤਵਾਦੀ ਢੇਰ
ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਇਹ ਤਿੰਨੋਂ ਅੱਤਵਾਦੀ ਸਥਾਨਕ ਸਨ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਇਨ੍ਹਾਂ 'ਚੋਂ ਇਕ ਅੱਤਵਾਦੀ ਦੀ ਪਛਾਣ ਜੁਨੈਦ ਸ਼ੇਰਗੋਜਰੀ ਵਜੋਂ ਹੋਈ ਹੈ, ਜੋ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਪੁਲਿਸ ਅਧਿਕਾਰੀ ਰਿਆਜ਼ ਅਹਿਮਦ ਠੋਕਰ ਦੀ ਹੱਤਿਆ 'ਚ ਸ਼ਾਮਲ ਸੀ।
#PulwamaEncounterUpdate: Two more terrorists killed (Total 3). Identification & affiliation being ascertained. Incriminating materials including arms & ammunition recovered. Search going on. Further details shall follow: Jammu and Kashmir Police
— ANI (@ANI) June 11, 2022
ਮਾਰੇ ਗਏ ਅੱਤਵਾਦੀਆਂ ਦੀ ਹੋਈ ਪਛਾਣ
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਮੁਕਾਬਲੇ 'ਚ ਮਾਰੇ ਗਏ ਹੋਰ ਦੋ ਅੱਤਵਾਦੀਆਂ ਦੀ ਪਛਾਣ ਫਾਜ਼ਿਲ ਨਜ਼ੀਰ ਭੱਟ ਅਤੇ ਇਰਫਾਨ ਆਹ ਮਲਿਕ ਵਜੋਂ ਹੋਈ ਹੈ, ਜੋ ਕਿ ਪੁਲਵਾਮਾ ਜ਼ਿਲੇ ਦੇ ਰਹਿਣ ਵਾਲੇ ਹਨ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਏਕੇ 47 ਰਾਈਫਲਾਂ ਅਤੇ ਇੱਕ ਪਿਸਤੌਲ, ਗੋਲਾ ਬਾਰੂਦ ਸਮੇਤ ਅਪਰਾਧਿਕ ਸਮੱਗਰੀ ਬਰਾਮਦ ਕੀਤੀ ਗਈ ਹੈ। ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ।