(Source: ECI/ABP News)
Jammu-Kashmir: ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦਾ ਸਰਚ ਆਪਰੇਸ਼ਨ ਜਾਰੀ
Encounter In Kulgam: ਸ਼ੁੱਕਰਵਾਰ ਸ਼ਾਮ ਤੋਂ ਅੱਤਵਾਦੀਆਂ ਅਤੇ ਜਵਾਨਾਂ ਵਿਚਾਲੇ ਮੁੱਠਭੇੜ ਜਾਰੀ ਹੈ। ਫੌਜ ਅਤੇ ਕੁਲਗਾਮ ਪੁਲਿਸ ਦੀ ਸਾਂਝੀ ਟੀਮ ਇਸ ਆਪਰੇਸ਼ਨ ਵਿੱਚ ਸ਼ਾਮਲ ਹੈ।

Encounter In Kulgam: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 3 ਜਵਾਨ ਸ਼ਹੀਦ ਹੋ ਗਏ। ਅੱਤਵਾਦੀਆਂ ਖਿਲਾਫ ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ। ਕੁਲਗਾਮ ਜ਼ਿਲੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ ਸੀ, ਜਿਸ 'ਚ ਕੁਲਗਾਮ ਪੁਲਿਸ ਵੀ ਸ਼ਾਮਲ ਸੀ।
ਮੁਹਿੰਮ ਦੌਰਾਨ ਸ਼ੁੱਕਰਵਾਰ ਦੀ ਸ਼ਾਮ ਨੂੰ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ 'ਚ 3 ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ।
ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਏ 4 ਸਾਲ ਬੀਤ ਚੁੱਕੇ ਹਨ
ਅੱਤਵਾਦੀਆਂ ਨਾਲ ਜਵਾਨਾਂ ਦਾ ਮੁਕਾਬਲਾ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਅੱਜ 5 ਅਗਸਤ ਨੂੰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਦੇ 4 ਸਾਲ ਪੂਰੇ ਹੋ ਰਹੇ ਹਨ। ਇਸ ਮੌਕੇ ਭਾਜਪਾ ਨੇ ਸ੍ਰੀਨਗਰ ਵਿੱਚ ਜਿੱਤ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਸਵੇਰੇ 9.30 ਵਜੇ ਨਹਿਰੂ ਪਾਰਕ ਤੋਂ ਸ਼ੁਰੂ ਹੋ ਕੇ ਇਹ ਜਿੱਤ ਮਾਰਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਪਹੁੰਚੇਗਾ। ਇਸ ਦੇ ਨਾਲ ਹੀ ਸਾਵਧਾਨੀ ਵਜੋਂ ਅਮਰਨਾਥ ਯਾਤਰਾ ਸ਼ਨੀਵਾਰ (5 ਅਗਸਤ) ਨੂੰ ਮੁਲਤਵੀ ਕਰ ਦਿੱਤੀ ਗਈ ਹੈ।
ਲਾਪਤਾ ਫੌਜੀ ਜਵਾਨ
ਭਾਰਤੀ ਫੌਜ ਦਾ ਜਵਾਨ ਜਾਵੇਦ ਅਹਿਮਦ ਵਾਨੀ 29 ਜੁਲਾਈ ਨੂੰ ਕੁਲਗਾਮ ਤੋਂ ਹੀ ਲਾਪਤਾ ਹੋ ਗਿਆ ਸੀ। ਵਾਨੀ 29 ਜੁਲਾਈ ਨੂੰ ਛੁੱਟੀ 'ਤੇ ਘਰ ਆਇਆ ਸੀ ਅਤੇ ਉਸੇ ਸ਼ਾਮ ਲਾਪਤਾ ਹੋ ਗਿਆ ਸੀ। ਜਿਸ ਕਾਰ ਵਿਚ ਜਵਾਨ ਘਰੋਂ ਨਿਕਲਿਆ ਸੀ, ਉਹ ਕਾਰ ਸੜਕ ਕਿਨਾਰੇ ਪਈ ਮਿਲੀ। ਇਸ ਵਿੱਚ ਖੂਨ ਦੇ ਨਿਸ਼ਾਨ ਵੀ ਮਿਲੇ ਹਨ। ਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ।
ਲਾਪਤਾ ਜਵਾਨ ਨੂੰ ਲੱਭਣ ਲਈ ਫੌਜ ਅਤੇ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। 5 ਦਿਨਾਂ ਬਾਅਦ 3 ਅਗਸਤ ਨੂੰ ਵਾਨੀ ਨੂੰ ਪੁਲਿਸ ਟੀਮ ਨੇ ਲੱਭ ਲਿਆ। ਜਵਾਨ ਦੇ ਠੀਕ ਹੋਣ ਬਾਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਕਸ਼ਮੀਰ ਨੇ ਕਿਹਾ ਸੀ ਕਿ ਡਾਕਟਰੀ ਜਾਂਚ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਜਾਂਚ ਵਿੱਚ ਫੌਜ ਅਤੇ ਪੁਲਿਸ ਦੋਵਾਂ ਦੇ ਅਧਿਕਾਰੀ ਸ਼ਾਮਲ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
